ਅਦਾਲਤ ਨੇ ਭਾਨਾ ਸਿੱਧੂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ


ਭਾਨਾ ਸਿੱਧੂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪਟਿਆਲਾ ਪੁਲਿਸ ਨੇ ਭਾਨਾ ਸਿੱਧੂ ਨੂੰ ਅੱਜ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਜਾਣਕਾਰੀ ਅਨੁਸਾਰ ਭਾਨਾ ਸਿੱਧੂ ਖ਼ਿਲਾਫ਼ ਪਟਿਆਲਾ ਸਦਰ ਥਾਣੇ ਵਿੱਚ ਦਰਜ ਕੇਸ ਵਿੱਚ ਅੱਜ ਭਾਨਾ ਸਿੱਧੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਪਟਿਆਲਾ ਪੁਲਿਸ ਵੱਲੋਂ 3 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਭਾਨਾ ਸਿੱਧੂ ਨੂੰ ਅੱਜ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਭਾਨਾ ਸਿੱਧੂ ਦੇ ਸਮਰਥਕਾਂ ਨੇ ਭਾਣਾ ਸਿੱਧੂ ਜਿੰਦਾਬਾਦ ਦੇ ਨਾਅਰੇ ਲਾਏ। ਅਦਾਲਤ ਨੇ ਭਾਨਾ ਸਿੱਧੂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਭਾਨਾ ਸਿੱਧੂ ਨੂੰ 12 ਫਰਵਰੀ ਤੱਕ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ |Source link

Leave a Comment