ਅਮਰੀਕਾ 'ਚ ਭਾਰਤੀ ਮੂਲ ਦੇ ਵਿਦਿਆਰਥੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈਅਮਰੀਕਾ 'ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਮਰੀਕਾ ਦੀ ਪਰਡਿਊ ਯੂਨੀਵਰਸਿਟੀ 'ਚ ਭਾਰਤੀ ਮੂਲ ਦੇ 23 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਮੌਤ 'ਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਸ ਨੇ ਆਪਣੇ ਸਿਰ 'ਚ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ।

ਕੋਰੋਨਰ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਮੌਤ ਦਾ ਮੁੱਢਲਾ ਕਾਰਨ ਸਿਰ ਵਿੱਚ ਲੱਗੀ ਗੋਲੀ ਨੂੰ ਦੱਸਿਆ ਗਿਆ ਹੈ। ਕਿਹਾ ਗਿਆ ਹੈ ਕਿ ਉਸ ਨੇ ਖੁਦਕੁਸ਼ੀ ਕਰ ਲਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਵਿਦਿਆਰਥੀ ਦੀ ਲਾਸ਼ ਇਸ ਹਫਤੇ ਇੰਡੀਆਨਾ ਸੂਬੇ ਤੋਂ ਮਿਲੀ ਸੀ। ਸਮੀਰ ਕਾਮਤ, ਜੋ ਕਿ 5 ਫਰਵਰੀ ਨੂੰ ਸ਼ਾਮ 5 ਵਜੇ ਦੇ ਕਰੀਬ ਵਿਲੀਅਮਸਪੋਰਟ, ਇੰਡੀਆਨਾ ਵਿੱਚ ਕ੍ਰੋਜ਼ ਗਰੋਵ ਦੇ ਜੰਗਲ ਵਿੱਚ ਮ੍ਰਿਤਕ ਪਾਇਆ ਗਿਆ ਸੀ। ਕਾਮਤ ਦਾ ਪੋਸਟਮਾਰਟਮ 6 ਫਰਵਰੀ ਨੂੰ ਕੀਤਾ ਗਿਆ ਸੀ।Source link

Leave a Comment