ਅਮਰੀਕਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ


ਹਰ ਸਾਲ ਕਈ ਨੌਜਵਾਨ ਵੱਡੇ ਸੁਪਨੇ ਲੈ ਕੇ ਵਿਦੇਸ਼ ਜਾਂਦੇ ਹਨ। ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਰੋਜ਼ੀ-ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਵਿਦੇਸ਼ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਉਨ੍ਹਾਂ ਦੇ ਸੁਪਨੇ ਸਿਰਫ਼ ਸੁਪਨੇ ਹੀ ਰਹਿ ਜਾਂਦੇ ਹਨ।

ਅਜਿਹਾ ਹੀ ਇਕ ਹਾਦਸਾ ਵਿਦੇਸ਼ 'ਚ ਪੰਜਾਬ ਦੇ ਇਕ ਨੌਜਵਾਨ ਨਾਲ ਵਾਪਰਿਆ ਹੈ। ਦੱਸ ਦੇਈਏ ਕਿ ਮੁਕੇਰੀਆਂ ਦੇ ਪਿੰਡ ਭੰਗਾਲਾ ਤੋਂ ਇਹ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੋਂ ਦੇ ਅਮਰੀਕਾ ਵਿੱਚ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮਰਨ ਵਾਲੇ ਨੌਜਵਾਨ ਦੀ ਪਛਾਣ ਸਿਮਰਨਪਾਲ ਸਿੰਘ ਸਿੱਧੂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ ਅਤੇ ਉਹ 2018 ਵਿੱਚ ਅਮਰੀਕਾ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਪਾਲ ਸਿੰਘ ਸਿੱਧੂ ਦਾ ਟਰੱਕ ਭਾਰੀ ਬਰਫ਼ਬਾਰੀ ਕਾਰਨ ਫਿਸਲ ਗਿਆ ਅਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ।

ਮ੍ਰਿਤਕ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ। ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿਮਰਨਪਾਲ ਸਿੰਘ ਸਿੱਧੂ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਰਸਮਾਂ ਅਨੁਸਾਰ ਉਸ ਦਾ ਸਸਕਾਰ ਕੀਤਾ ਜਾ ਸਕੇ।Source link

Leave a Comment