ਫਿਲਾਡੇਲਫੀਆ (ਪੰਜਾਬੀ ਅਖਬਾਰ ਬਿਊਰੋ) ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ ਰਾਹੀਂ ਕਤਲੇਆਮ ਦਾ ਸਿਲਸਿਲਾ ਜਾਰੀ ਹੈ। ਹੁਣ ਫਿਰ ਅਮਰੀਕਾ ਦੇ ਸੁਤੰਤਰਤਾ ਦਿਵਸ ਤੋਂ ਇਕ ਦਿਨ ਪਹਿਲਾਂ ਫਿਲਾਡੇਲਫੀਆ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸੋਮਵਾਰ ਦੇਰ ਰਾਤ ਹੋਈ ਇਸ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਹੋਰ ਲੋਕ ਜ਼ਖਮੀ ਹੋ ਗਏ ਹਨ। ਸਥਾਨਕ ਖਬਰਾਂ ਮੁਤਾਬਕ ਪੁਲਸ ਨੇ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਪੁਲਿਸ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਸ਼ੱਕੀ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ। ਮੌਕੇ ਤੋਂ ਇੱਕ ਰਾਈਫਲ ਅਤੇ ਇੱਕ ਹੈਂਡਗਨ ਵੀ ਬਰਾਮਦ ਕੀਤਾ ਗਿਆ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ 2 ਜੁਲਾਈ ਦੀ ਸਵੇਰ ਨੂੰ ਬਾਲਟੀਮੋਰ ‘ਚ ਇਕ ਪਾਰਟੀ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਹੋਈ ਸੀ, ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ ਸੀ ਅਤੇ 28 ਹੋਰ ਜ਼ਖਮੀ ਹੋ ਗਏ ਸਨ। ਜ਼ਖਮੀਆਂ ‘ਚ 14 ਬੱਚੇ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਮਰਨ ਵਾਲਿਆਂ ਵਿੱਚ ਇੱਕ 18 ਸਾਲਾ ਔਰਤ ਅਤੇ ਇੱਕ 20 ਸਾਲਾ ਵਿਅਕਤੀ ਸ਼ਾਮਲ ਹਨ। ਗਨ ਵਾਇਲੈਂਸ ਆਰਕਾਈਵ ਦੀ ਰਿਪੋਰਟ ਦੇ ਅਨੁਸਾਰ, ਇਸ ਸਾਲ ਹੁਣ ਤੱਕ ਅਮਰੀਕਾ ਵਿੱਚ 300 ਤੋਂ ਵੱਧ ਸਮੂਹਿਕ ਗੋਲੀਬਾਰੀ ਹੋ ਚੁੱਕੀ ਹੈ। 2006 ਤੋਂ ਲੈ ਕੇ, ਸੰਯੁਕਤ ਰਾਜ ਅਮਰੀਕਾ ਵਿੱਚ ਸਮੂਹਿਕ ਹੱਤਿਆਵਾਂ ਦੇ 556 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।
URL ਕਾਪੀ ਕੀਤਾ ਗਿਆ
(ਫੰਕਸ਼ਨ(d, s, id){
var js, fjs = d.getElementsByTagName(s)[0];
ਜੇਕਰ (d.getElementById(id)) ਵਾਪਸੀ;
js = d.createElement(s); js.id = id;
js.src = “//connect.facebook.net/en_US/sdk.js#xfbml=1&version=v3.2”;
fjs.parentNode.insertBefore(js, fjs);
}(ਦਸਤਾਵੇਜ਼, ‘ਸਕ੍ਰਿਪਟ’, ‘facebook-jssdk’));