'ਆਪ' ਵਿਧਾਇਕ ਦਲਬੀਰ ਸਿੰਘ 'ਟੌਂਗ' ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ


ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਤੁੰਗ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਅਦਾਲਤ ਵੱਲੋਂ ਇਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਕਾਰਵਾਈ 2 ਸਾਲ ਪੁਰਾਣੇ ਚੈੱਕ ਬਾਊਂਸ ਮਾਮਲੇ 'ਚ 'ਆਪ' ਵਿਧਾਇਕ ਟੋਂਗ ਦੇ ਖਿਲਾਫ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਅਦਾਲਤ ਨੇ ਵਿਧਾਇਕ ਨੂੰ ਕਈ ਵਾਰ ਨੋਟਿਸ ਭੇਜੇ ਸਨ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਿਸ ਲਈ ਅਦਾਲਤ ਨੇ ਸਖ਼ਤ ਕਦਮ ਚੁੱਕਦਿਆਂ ਇਹ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।

ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਅਦਾਲਤ ਨੇ ਇਹ ਵੀ ਕਿਹਾ ਕਿ ਜਦੋਂ ‘ਆਪ’ ਆਗੂ 26 ਜਨਵਰੀ ਨੂੰ ਸਰਕਾਰੀ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ?

ਅਦਾਲਤ ਨੇ ਵਿਧਾਇਕ ਟੋਂਗ ਨੂੰ ਪਹਿਲਾਂ ਵੀ 5 ਵਾਰ ਸੰਮਨ ਜਾਰੀ ਕੀਤੇ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਲਈ ਅਦਾਲਤ ਨੇ ਹੁਣ ਐੱਸਐੱਚਓ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਸੂਰਤ ਵਿੱਚ ਉਸ ਨੂੰ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।Source link

Leave a Comment