ਏਸ਼ੀਆਈ ਖੇਡਾਂ ‘ਚ ਸੋਨ ਤਗਮਾ ਜੇਤੂ ਪਹਿਲਵਾਨ ਜਸਕਰਨ ਸਿੰਘ ਦਾ ਪਟਿਆਲਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ |


ਪਹਿਲਵਾਨ ਜਸਕਰਨ ਸਿੰਘ ਪਟਿਆਲਾ ਪਹੁੰਚੇ: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੌਰ ਦੇ ਜਸਕਰਨ ਸਿੰਘ ਧਾਲੀਵਾਲ ਨੇ ਜੌਰਡਨ ਵਿਖੇ ਹੋਈਆਂ ਜੂਨੀਅਰ ਏਸ਼ੀਅਨ ਕੁਸ਼ਤੀ (ਕੁਸ਼ਤੀ) ਖੇਡਾਂ ਵਿੱਚ ਅੰਡਰ 20 65 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਪਟਿਆਲਾ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਹਿਲਵਾਨ ਜਸਕਰਨ ਸਿੰਘ ਧਾਲੀਵਾਲ ਦਾ ਰਿੰਕ ਹਾਲ ਵਿਖੇ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਆਦਿਤਿਆ ਉੱਪਲ ਵੀ ਮੌਜੂਦ ਸਨ।

ਜਸਕਰਨ ਸਿੰਘ ਧਾਲੀਵਾਲ ਨੂੰ ਹੋਰਨਾਂ ਖਿਡਾਰੀਆਂ ਅਤੇ ਸਮੂਹ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਦੇਸ਼ ਅਤੇ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਇੱਥੋਂ ਦੇ ਖਿਡਾਰੀ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਂਅ ਰੌਸ਼ਨ ਕਰ ਰਹੇ ਹਨ | ਉਨ੍ਹਾਂ ਖਿਡਾਰਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੀ ਇਸ ਪ੍ਰਾਪਤੀ ਨਾਲ ਜਿੱਥੇ ਦੇਸ਼ ਦਾ ਮਾਣ ਵਧਿਆ ਹੈ, ਉੱਥੇ ਹੀ ਇਹ ਪ੍ਰਾਪਤੀ ਹੋਰ ਨੌਜਵਾਨਾਂ ਲਈ ਖੇਡਾਂ ਵਿੱਚ ਆਪਣਾ ਹੁਨਰ ਦਿਖਾਉਣ ਲਈ ਰੋਸ਼ਨੀ ਦਾ ਕੰਮ ਕਰੇਗੀ।

ਉਨ੍ਹਾਂ ਇਸ ਜਿੱਤ ਲਈ ਪੰਜਾਬ ਸਰਕਾਰ ਦੇ ਖੇਡ ਵਿਭਾਗ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਖੇਡ ਵਿਭਾਗ ਦੇ ਯੋਗ ਕੋਚਾਂ ਦੀਆਂ ਅਣਥੱਕ ਕੋਸ਼ਿਸ਼ਾਂ ਸੂਬੇ ਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸਹਾਈ ਸਿੱਧ ਹੋ ਰਹੀਆਂ ਹਨ।

ਸਾਕਸ਼ੀ ਸਾਹਨੀ ਨੇ ਜਸਕਰਨ ਸਿੰਘ ਧਾਲੀਵਾਲ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਤਰੱਕੀ ਕਰਨ ਦੀ ਕਾਮਨਾ ਕੀਤੀ ਅਤੇ ਹੋਰ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਲਈ ਆਪਣੀ ਭੂਮਿਕਾ ਨਿਭਾਉਣ ਲਈ ਕਿਹਾ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਹੇਠ ਖੇਡ ਵਿਭਾਗ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੇ’ ਤਹਿਤ ਸਕੂਲੀ ਬੱਚਿਆਂ ਤੋਂ ਲੈ ਕੇ ਵੈਟਰਨ ਖਿਡਾਰੀਆਂ ਤੱਕ ਦੇ ਮੁਕਾਬਲੇ ਕਰਵਾਏ ਗਏ ਹਨ।

ਦੱਸਣਯੋਗ ਹੈ ਕਿ ਪਟਿਆਲਾ ਦੇ ਪਿੰਡ ਮੰਡੌਰ ਦੇ ਜਸਕਰਨ ਸਿੰਘ ਧਾਲੀਵਾਲ ਨੇ ਇਸ ਤੋਂ ਪਹਿਲਾਂ ਹੰਗਰੀ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਸੀ। ਇਸ ਮੌਕੇ ਜਸਕਰਨ ਸਿੰਘ ਧਾਲੀਵਾਲ ਦੇ ਪਿਤਾ ਰਣਜੀਤ ਸਿੰਘ ਜੀਤਾ, ਕੋਚ ਸਾਰਜ ਭੁੱਲਰ ਅਤੇ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਪਟਿਆਲਾ ਵਾਸੀ ਹਾਜ਼ਰ ਸਨ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oERSource link

Leave a Comment