ਅੰਮ੍ਰਿਤਸਰ ਨਿਊਜ਼ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਜਨਰਲ ਮੀਟਿੰਗ ਵਿੱਚ ਜਿੱਤ ਦੀ ਹੈਟ੍ਰਿਕ ਦਰਜ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਹਰਜਿੰਦਰ ਸਿੰਘ ਧਾਮੀ ਨੇ ਵਿਰੋਧੀ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ 76 ਵੋਟਾਂ ਨਾਲ ਹਰਾਇਆ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ। ਉਥੇ ਬਾਬਾ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਮਿਲੀਆਂ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਪ੍ਰਧਾਨਗੀ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ।
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਦੀ ਉਮੀਦਵਾਰੀ ਸ਼ੁਰੂ ਤੋਂ ਹੀ ਮਜ਼ਬੂਤ ਸੀ। ਵੋਟਾਂ ਤੋਂ ਪਹਿਲਾਂ ਹੀ ਇਹ ਲੱਗਭੱਗ ਸਪੱਸ਼ਟ ਹੋ ਗਿਆ ਸੀ ਕਿ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਦੇ ਅਹੁਦੇ ‘ਤੇ ਜਿੱਤਾਂ ਦੀ ਹੈਟ੍ਰਿਕ ਲਗਾਉਣਗੇ।
ਖ਼ਬਰਾਂ ਅੱਪਡੇਟ ਹੋ ਰਹੀਆਂ ਹਨ…