ਕਾਂਗਰਸ ਦੀ ਨਵੀਂ ਵਰਕਿੰਗ ਕਮੇਟੀ ਦਾ ਐਲਾਨ


ਕਾਂਗਰਸ ਪਾਰਟੀ ਨੇ ਆਪਣੀ ਨਵੀਂ ਵਰਕਿੰਗ ਕਮੇਟੀ (CWC) ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈ ਕਮਾਂਡ ਨੇ ਸੀਡਬਲਿਊਸੀ ਦਾ ਮੈਂਬਰ ਬਣਾਇਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੀਡਬਲਯੂਸੀ ਵਿੱਚ ਥਾਂ ਨਹੀਂ ਦਿੱਤੀ ਗਈ।

ਇਸ ਤੋਂ ਪਹਿਲਾਂ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਵਿੱਚ ਵੀ ਥਾਂ ਨਹੀਂ ਦਿੱਤੀ ਗਈ ਸੀ। ਫਰਵਰੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੱਧੂ ਸੂਬਾ ਕਾਂਗਰਸ ਪ੍ਰਧਾਨ ਸਨ, ਪਰ ਚੋਣਾਂ ਵਿੱਚ ਮਿਲੀ ਜ਼ਬਰਦਸਤ ਹਾਰ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਸੀ। ਉਸ ਤੋਂ ਬਾਅਦ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਗਿਆ।

ਉਦੋਂ ਤੋਂ ਹੀ ਕਿਆਸ ਅਰਾਈਆਂ ਚੱਲ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਹੀ ਕੇਂਦਰ ਦੀ ਅਗਵਾਈ ਵਿੱਚ ਥਾਂ ਦਿੱਤੀ ਜਾ ਸਕਦੀ ਹੈ। ਹਾਲਾਂਕਿ, ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਪਾਰਟੀ ਦੀ ਨਵੀਂ ਵਰਕਿੰਗ ਕਮੇਟੀ (ਡਬਲਯੂਸੀਸੀ) ਦੇ ਮੈਂਬਰਾਂ ਦੀ ਸੂਚੀ ਵਿੱਚ ਸਿੱਧੂ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ।

ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਕਾਂਗਰਸ ਹਾਈਕਮਾਂਡ ਨੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਸੀਡਬਲਿਊਸੀ ਦੇ ਸਥਾਈ ਸੱਦੇ ਵਾਲਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਤੋਂ ਇਲਾਵਾ ਚੰਨੀ ਦੇ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਰਹਿ ਚੁੱਕੀ ਪਾਰਟੀ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਵੀ ਸੀਡਬਲਿਊਸੀ ਮੈਂਬਰਾਂ ਵਿੱਚ ਸ਼ਾਮਲ ਹਨ।

ਆਲ ਇੰਡੀਆ ਕਾਂਗਰਸ ਕਮੇਟੀ –



Source link

Leave a Comment