ਕੈਂਪਾਂ ਵਿੱਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਚੇਤਨ ਜੌੜਾਮਾਜਰਾ ਖੁਦ ਪਹੁੰਚੇ


ਪੰਜਾਬ ਹੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ 50 ਦੇ ਕਰੀਬ ਪਰਿਵਾਰਾਂ ਨੂੰ ਹੜ੍ਹਾਂ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਣ ਲਈ ਨਿੱਜੀ ਤੌਰ ’ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਸ਼ੁਰੂਆਤ ਕੀਤੀ। ਉਸ ਨੇ ਪੀੜਤ ਪਰਿਵਾਰਾਂ ਨੂੰ ਕੱਢਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਅਤੇ ਆਪਣੀ ਹਾਜ਼ਰੀ ਵਿੱਚ ਪਰਿਵਾਰਾਂ ਨੂੰ ਪਾਣੀ ਵਿੱਚੋਂ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ। ਕੈਬਨਿਟ ਮੰਤਰੀ ਲਗਾਤਾਰ ਹਲਕੇ ਵਿੱਚ ਆ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਅੱਜ ਜਿਵੇਂ ਹੀ ਉਨ੍ਹਾਂ ਨੂੰ ਪਿੰਡ ਧਰਮੇੜੀ ਨੇੜੇ ਕੈਂਪਾਂ ਵਿੱਚ ਪਰਿਵਾਰਾਂ ਦੇ ਫਸੇ ਹੋਣ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸ਼ਤੀਆਂ ਭੇਜਣ ਲਈ ਕਿਹਾ ਅਤੇ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਆਪਣੀ ਨਿਗਰਾਨੀ ਹੇਠ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਐਸਡੀਐਮ ਚਰਨਜੀਤ ਸਿੰਘ ਅਤੇ ਡੀਡੀਪੀਓ ਅਮਨਦੀਪ ਕੌਰ ਨੂੰ ਵੀ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪਿੰਡ ਡਰੋਲੀ, ਨਵਾਂ ਗਾਉਂ, ਤੁਲੇਵਾਲ, ਘਿਉਰਾ ਅਤੇ ਸੂਲਰ ਦਾ ਦੌਰਾ ਕੀਤਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਸਮੁੱਚਾ ਪ੍ਰਸ਼ਾਸਨ ਹਰੇਕ ਵਿਅਕਤੀ ਅਤੇ ਪ੍ਰਾਣੀ ਦੀ ਸੁਰੱਖਿਆ ਲਈ ਭਾਰੀ ਹੈ, ਇਸ ਲਈ ਉਹ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਹਾੜੀ ਅਤੇ ਤਰਾਈ ਖੇਤਰਾਂ ਵਿੱਚ ਹੋਈ ਭਾਰੀ ਬਰਸਾਤ ਕਾਰਨ ਜ਼ਿਲ੍ਹਾ ਪਟਿਆਲਾ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ ਪਰ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਜਲਦੀ ਹੀ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ ਜਾਵੇਗਾ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oERSource link

Leave a Comment