ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ


ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਇੱਥੇ ਇੱਕ ਪੰਜਾਬੀ ਟਰੱਕ ਡਰਾਈਵਰ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾ ਟਰੱਕ ਡਰਾਈਵਰ ਸੁਬੇਗ ਸਿੰਘ ਵਜੋਂ ਹੋਈ ਹੈ। ਸੁਬੇਗ ਸਿੰਘ 7 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ। ਇਸ ਹਾਦਸੇ ਵਿੱਚ ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਇਹ ਹਾਦਸਾ ਕੈਨੇਡਾ ਦੇ ਸਸਕੈਚਵਨ ਸੂਬੇ ਦੇ ਨਾਰਥ ਰੇਜੀਨਾ ਸ਼ਹਿਰ 'ਚ ਵਾਪਰਿਆ। ਸੁਬੇਗ ਸਿੰਘ ਦਾ ਟਰੱਕ ਭਾਰੀ ਪੱਥਰਾਂ ਨਾਲ ਲੱਦਿਆ ਹੋਇਆ ਸੀ। ਨਾਰਥ ਰੇਜੀਨਾ ਦੀ ਮੈਕਡੋਨਲਡ ਸਟਰੀਟ 'ਤੇ ਜਦੋਂ ਸੁਬੇਗ ਸਿੰਘ ਅਤੇ ਉਸ ਦਾ ਸਾਥੀ ਟਰੱਕ ਤੋਂ ਮਾਰਬਲ ਦੀਆਂ ਸਲੈਬਾਂ ਉਤਾਰ ਰਹੇ ਸਨ ਤਾਂ ਸੰਗਮਰਮਰ ਦੀਆਂ ਸਲੈਬਾਂ ਤਿਲਕ ਕੇ ਉਨ੍ਹਾਂ 'ਤੇ ਡਿੱਗ ਗਈਆਂ।

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਸੁਬੇਗ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੁਬੇਗ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ, ਭਰਾ, ਪਤਨੀ ਅਤੇ 2 ਸਾਲ ਦੀ ਬੇਟੀ ਛੱਡ ਗਿਆ ਹੈ। ਮ੍ਰਿਤਕ ਸੁਬੇਗ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੰਜਵੜ ਕਲਾਂ ਦਾ ਰਹਿਣ ਵਾਲਾ ਸੀ। ਸੁਬੇਗ ਸਿੰਘ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।Source link

Leave a Comment