ਗੈਰ-ਕਾਨੂੰਨੀ ਕਲੋਨੀਆਂ ਬਣਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ : ਮੁੱਖ ਮੰਤਰੀ ਮਾਨਯੋਗ ਸ


ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ NOC ਕਾਰਨ ਲੋਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਖਤਮ ਕਰਨ ਲਈ ਵਿਸਥਾਰ 'ਚ ਚਰਚਾ ਕੀਤੀ…

ਸੀਐਮ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ ਵਿੱਚ ਸੂਬੇ ਵਿੱਚ ਗੈਰ ਕਾਨੂੰਨੀ ਕਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਸ਼ੁਰੂ ਕੀਤਾ ਹੈ ਅਤੇ ਕਲੋਨਾਈਜ਼ਰ ਨੂੰ ਕਲੋਨੀ ਬਣਾਉਣ ਲਈ ਲਾਲ ਸਟੈਂਪ ਪੇਪਰ ਲੈਣਾ ਪਵੇਗਾ।

ਇਹ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਬਿਨੈਕਾਰ ਨੂੰ ਸੀਵਰੇਜ, ਅੱਗ, ਬਿਜਲੀ ਅਤੇ ਪ੍ਰਦੂਸ਼ਣ ਸਮੇਤ ਸਾਰੀਆਂ ਮਨਜ਼ੂਰੀਆਂ ਮਿਲ ਜਾਣਗੀਆਂ। ਅਜਿਹੇ 'ਚ ਲੋਕਾਂ ਨੂੰ ਭਵਿੱਖ 'ਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਹਿਲਾਂ ਨਾਜਾਇਜ਼ ਕਲੋਨੀਆਂ ਵਿੱਚ ਪਲਾਟ ਖਰੀਦੇ ਸਨ, ਉਨ੍ਹਾਂ ਨੂੰ ਹੁਣ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਅਜਿਹੀਆਂ ਪੁਰਾਣੀਆਂ ਕਲੋਨੀਆਂ ਲਈ ਐਨਓਸੀ ਦੀ ਸ਼ਰਤ ਖ਼ਤਮ ਕੀਤੀ ਜਾ ਰਹੀ ਹੈ।

ਸੀਐਮ ਮਾਨ ਨੇ ਕਿਹਾ ਕਿ ਸਰਕਾਰ ਨਾਜਾਇਜ਼ ਕਲੋਨੀਆਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਕਈ ਚੱਕਰ ਲਾਉਣੇ ਪੈਂਦੇ ਹਨ ਪਰ ਉਨ੍ਹਾਂ ਦੇ ਕੰਮ ਨਹੀਂ ਹੁੰਦੇ। ਅੱਜ ਤੋਂ ਇਹ ਵਰਤਾਰਾ ਖ਼ਤਮ ਕਰ ਦਿੱਤਾ ਗਿਆ ਹੈ। ਪਿੰਡ ਭਾਂਖਰਪੁਰ ਵਿੱਚ ਸ਼ੁਰੂ ਕੀਤੀ ਇਸ ਯੋਜਨਾ ਤਹਿਤ ਲੋਕਾਂ ਨੂੰ ਘਰ ਬੈਠੇ 45 ਸਹੂਲਤਾਂ ਮਿਲਣਗੀਆਂ। ਸਬ-ਡਵੀਜ਼ਨਾਂ ਵਿੱਚ ਰੋਜ਼ਾਨਾ ਕੈਂਪ ਲਗਾਏ ਜਾਣਗੇ।



Source link

Leave a Comment