ਚੰਗਾ ਹੁੰਦਾ ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਆਜ਼ਾਦੀ ਦੇ ਨਾਇਕ ਸਿੱਖਾਂ ਲਈ ਇਹ ਐਲਾਨ ਕਰਦੇ! ਪਰ…


ਬਿਊਰੋ ਦੀ ਰਿਪੋਰਟ : 77ਵੇਂ ਆਜ਼ਾਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਸਿੱਖਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ, ਪਰ SGPC ਨੂੰ ਵੀ ਪੀ.ਐਮ ਮੋਦੀ ‘ਤੇ ਬਹੁਤ ਦੁੱਖ ਹੈ। ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਕਿਹਾ ਕਿ ਚੰਗਾ ਹੁੰਦਾ ਜੇਕਰ ਨਰਿੰਦਰ ਮੋਦੀ ਦੇਸ਼ ਦੀ ਆਜ਼ਾਦੀ ਦੇ ਨਾਇਕ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਦੇ। ਜਿਸ ਕਾਰਨ ਆਜ਼ਾਦੀ ਦਿਹਾੜੇ ‘ਤੇ ਸਿੱਖ ਚੁੱਪ ਰਹੇ ਅਤੇ ਉਨ੍ਹਾਂ ਦੇ ਮਨ ਦੁਖੀ ਸਨ।

ਗਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਸਰਕਾਰ ਨੇ ਆਰਡੀਨੈਂਸ ਜਾਰੀ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 10ਵੀਂ ਵਾਰ ਲਾਲ ਕਿਲੇ ਤੋਂ ਭਾਸ਼ਣ ਦੇ ਰਹੇ ਸਨ ਪਰ ਇਨ੍ਹਾਂ ਸਾਲਾਂ ਦੌਰਾਨ ਸਿੱਖਾਂ ਲਈ ਕੋਈ ਕੰਮ ਨਹੀਂ ਕੀਤਾ ਗਿਆ ਸਗੋਂ ਧਾਰਮਿਕ ਸੰਸਥਾਵਾਂ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਸਿੱਖਾਂ ਦੀ ਲੋੜ ਦਾ ਜ਼ਿਕਰ ਕੀਤਾ ਪਰ ਉਨ੍ਹਾਂ ਦੇ ਭਾਸ਼ਣ ਵਿੱਚ ਸਿੱਖਾਂ ਦੇ ਕਿਸੇ ਵੀ ਮਸਲੇ ਦਾ ਕੋਈ ਹੱਲ ਨਜ਼ਰ ਨਹੀਂ ਆਇਆ। ਗਰੇਵਾਲ ਨੇ ਕਿਹਾ ਕਿ ਦੇਸ਼ ਦੀ ਕੁਰਬਾਨੀ ਵਿੱਚ 90 ਫੀਸਦੀ ਸਿੱਖਾਂ ਨੇ ਯੋਗਦਾਨ ਪਾਇਆ ਹੈ, ਜਿਸ ਦੀ ਬਦੌਲਤ ਅੱਜ ਭਾਰਤ ਦੇ ਲੋਕ ਆਜ਼ਾਦੀ ਦਾ ਸਾਹ ਲੈ ਰਹੇ ਹਨ। ਪਰ ਪੰਜਾਬੀਆਂ ਦੀ ਕੁਰਬਾਨੀ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਗਰੇਵਾਲ ਨੇ ਕਿਹਾ ਕਿ ਆਜ਼ਾਦੀ ਦੇ ਸਮੇਂ ਨਹਿਰੂ, ਮਹਾਤਮਾ ਗਾਂਧੀ ਅਤੇ ਪਟੇਲ ਨੇ ਤਤਕਾਲੀ ਸਿੱਖ ਆਗੂਆਂ ਨੂੰ ਪੂਰਾ ਭਰੋਸਾ ਦਿੱਤਾ ਸੀ ਕਿ ਉਹ ਸਿੱਖਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਹੋਣ ਦੇਣਗੇ। ਪਰ ਇੱਕ ਦੇਸ਼ ਵਿੱਚ ਦੋ ਤਰ੍ਹਾਂ ਦੇ ਕਾਨੂੰਨਾਂ ਰਾਹੀਂ ਫੈਸਲੇ ਲਏ ਜਾ ਰਹੇ ਹਨ। ਸਿੱਖਾਂ ਦੇ ਫੈਸਲਿਆਂ ਲਈ ਕਾਨੂੰਨ ਵੱਖਰਾ ਹੈ।

ਪੋਸਟ ਚੰਗਾ ਹੁੰਦਾ ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਆਜ਼ਾਦੀ ਦੇ ਨਾਇਕ ਸਿੱਖਾਂ ਲਈ ਇਹ ਐਲਾਨ ਕਰਦੇ! ਪਰ… ਪਹਿਲੀ ਵਾਰ ਪ੍ਰਗਟ ਹੋਇਆ ਖਾਲਸਾ ਟੀ.ਵੀ.

ਸਰੋਤ ਲਿੰਕSource link

Leave a Comment