ਚੰਡੀਗੜ੍ਹ ਤੋਂ ਬਾਅਦ ਪੰਜਾਬ ਦੇ ਇਸ ਜ਼ਿਲ੍ਹੇ ‘ਚ 16 ਅਗਸਤ ਨੂੰ ਛੁੱਟੀ ਦਾ ਐਲਾਨ!


ਬਿਊਰੋ ਦੀ ਰਿਪੋਰਟ : ਚੰਡੀਗੜ੍ਹ ਤੋਂ ਬਾਅਦ 16 ਅਗਸਤ ਨੂੰ ਵੀ ਛੁੱਟੀ ਐਲਾਨੀ ਗਈ ਹੈ। ਬੁੱਧਵਾਰ ਨੂੰ ਸਾਰੇ ਅਧਿਆਪਨ ਕੇਂਦਰ ਬੰਦ ਰਹਿਣਗੇ। ਇਹ ਹਦਾਇਤਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਗਿੰਨੀ ਦੁੱਗਲ ਨੇ ਜਾਰੀ ਕੀਤੀਆਂ ਹਨ। ਜ਼ਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਰਹੇਗੀ। ਸੁਤੰਤਰਤਾ ਦਿਵਸ ਮੌਕੇ ਪ੍ਰੋਗਰਾਮ ‘ਚ ਸ਼ਾਮਲ ਹੋਣ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਛੁੱਟੀ ਦਾ ਐਲਾਨ ਕੀਤਾ ਸੀ। ਜੇਕਰ ਕੋਈ ਵਿੱਦਿਅਕ ਅਦਾਰਾ ਖੋਲ੍ਹਿਆ ਜਾਂਦਾ ਹੈ ਤਾਂ ਉਹ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਸਮਝਿਆ ਜਾਵੇਗਾ।

ਇਸ ਤੋਂ ਪਹਿਲਾਂ ਅੱਜ ਸਵੇਰੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਜ਼ਾਦੀ ਦਿਵਸ ਦੇ ਜਸ਼ਨਾਂ ਮੌਕੇ ਚੰਡੀਗੜ੍ਹ ਦੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸੁਤੰਤਰਤਾ ਦਿਵਸ ਦੇ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਸ ਲਈ ਬੱਚਿਆਂ ਨੂੰ ਆਰਾਮ ਦੇਣ ਲਈ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੋਸਟ ਚੰਡੀਗੜ੍ਹ ਤੋਂ ਬਾਅਦ ਪੰਜਾਬ ਦੇ ਇਸ ਜ਼ਿਲ੍ਹੇ ‘ਚ 16 ਅਗਸਤ ਨੂੰ ਛੁੱਟੀ ਦਾ ਐਲਾਨ! ਪਹਿਲੀ ਵਾਰ ਪ੍ਰਗਟ ਹੋਇਆ ਖਾਲਸਾ ਟੀ.ਵੀ.

ਸਰੋਤ ਲਿੰਕ



Source link

Leave a Comment