ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੰਗਤਾਂ ਨੂੰ ਸੰਦੇਸ਼



ਅੰੰਮਿ੍ਤਸਰ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਗੁਰੂ ਘਰ ਮੱਥਾ ਟੇਕਿਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੂਹ ਸਿੱਖਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਉਨ੍ਹਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਏ ਜੀ ਦੇ ਘਰ 1656 ਈ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ੍ਰੀ ਗੁਰੂ ਹਰਕ੍ਰਿਸ਼ਨ ਨੂੰ ‘ਬਾਲ ਗੁਰੂ’ ਜਾਂ ‘ਬਾਲਾ ਪ੍ਰੀਤਮ’ ਵਜੋਂ ਜਾਣਿਆ ਜਾਂਦਾ ਹੈ।

ਜਥੇਦਾਰ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਆਪਣੇ ਛੋਟੇ ਜਿਹੇ ਜੀਵਨ ਵਿੱਚ ਅਣਗਿਣਤ ਲੋਕਾਂ ਨੂੰ ਸੱਚ ਦਾ ਮਾਰਗ ਦਿਖਾਇਆ, ਭਰਮਾਂ ਵਿੱਚ ਪਏ ਲੋਕਾਂ ਦੇ ਭਰਮ ਭੁਲੇਖੇ ਦੂਰ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਮਨੁੱਖਤਾ ਦੀ ਭਲਾਈ ਲਈ ਅਨੇਕਾਂ ਕਾਰਜ ਕੀਤੇ। ਜਥੇਦਾਰ ਨੇ ਸਮੂਹ ਸੰਗਤਾਂ ਨੂੰ ਖੰਡੇ ਬਾਟੇ ਦਾ ਪਾਠ ਕਰਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ ਹੈ ਅਤੇ ਗੁਰਬਾਣੀ ਦਾ ਜਾਪ ਕਰਨ ਲਈ ਕਿਹਾ ਹੈ।



Source link

Leave a Comment