ਜਲੰਧਰ-ਦਿੱਲੀ NH ‘ਤੇ ਹਾਦਸਾ, ਕੈਮੀਕਲ ਨਾਲ ਭਰੇ ਟੈਂਕਰ ਅਤੇ ਕਾਰ ਨੂੰ ਲੱਗੀ ਅੱਗ – Punjabi News


ਫਗਵਾੜਾ ਨੇੜੇ ਗੁਰਾਇਆ ਫਲਾਈਓਵਰ ‘ਤੇ ਭਿਆਨਕ ਹਾਦਸਾ ਵਾਪਰਿਆ। ਜਿਸ ਦੌਰਾਨ ਗੱਡੀਆਂ ਨੂੰ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਕਸਬਾ ਗੁਰਾਇਆ ਫਲਾਈਓਵਰ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਾਈਲਾਂ ਨਾਲ ਭਰੇ ਟਰੱਕ ਅਤੇ ਕਾਰ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਟਰੱਕ ਹਾਈਵੇਅ ‘ਤੇ ਪਲਟ ਗਿਆ। ਹਾਦਸੇ ਤੋਂ ਬਾਅਦ ਟਰੱਕ ਅਤੇ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਤੋਂ ਬਾਅਦ ਲੰਮਾ ਜਾਮ ਲੱਗ ਗਿਆ। ਅੱਗਜ਼ਨੀ ਦੀ ਇਸ ਘਟਨਾ ਤੋਂ ਬਾਅਦ ਹਾਈਵੇਅ ‘ਤੇ ਲੰਬਾ ਜਾਮ ਲੱਗ ਗਿਆ। ਅੱਗ ‘ਤੇ ਕਾਬੂ ਪਾਉਣ ਲਈ ਫਗਵਾੜਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ।

ਦੋ ਹੋਰ ਵਾਹਨਾਂ ਨੂੰ ਵੀ ਅੱਗ ਲੱਗ ਗਈ

ਹਾਦਸਾ ਇੰਨਾ ਭਿਆਨਕ ਸੀ ਕਿ ਦੋ ਹੋਰ ਵਾਹਨਾਂ ਨੂੰ ਵੀ ਅੱਗ ਲੱਗ ਗਈ, ਜਿਸ ਕਾਰਨ ਰਾਹਗੀਰਾਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਅੱਗ ਦਾ ਗੋਲਾ ਜਿਸ ਨੇ ਟਰੱਕ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਦੂਰੋਂ ਹੀ ਦਿਖਾਈ ਦੇ ਰਿਹਾ ਹੈ। ਘਟਨਾ ਦੌਰਾਨ ਹਾਈਵੇਅ ਜਾਮ ਕਰ ਦਿੱਤਾ ਗਿਆ। ਚਾਰੇ ਪਾਸੇ ਧੂੰਆਂ ਅਤੇ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ।

ਅੱਗ ‘ਤੇ ਕਾਬੂ, ਪੁਲਿਸ ਜਾਂਚ ਕਰ ਰਹੀ ਹੈ

ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦੇ ਦਿੱਤੀ ਗਈ ਹੈ। ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ‘ਤੇ ਕਾਬੂ ਪਾ ਲਿਆ, ਜਦਕਿ ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਪੁਲਸ ਮੁਲਾਜ਼ਮ ਗੱਡੀਆਂ ‘ਚ ਅੱਗ ਅਤੇ ਧਮਾਕਿਆਂ ਦੌਰਾਨ ਆਪਣੀ ਜਾਨ ਬਚਾਉਣ ਲਈ ਭੱਜ ਰਿਹਾ ਹੈ।Source link

Leave a Comment