ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਗੈਂਗ ਦੇ 8 ਗੈਂਗਸਟਰ ਕਾਬੂ


ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ 8 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੇ ਮੂਡ ਵਿੱਚ ਸਨ। ਫੜੇ ਗਏ ਗੈਂਗਸਟਰਾਂ ਕੋਲੋਂ ਤਿੰਨ ਪਿਸਤੌਲ, 10 ਕਾਰਤੂਸ ਅਤੇ ਵਾਹਨ ਬਰਾਮਦ ਹੋਏ ਹਨ। ਪੁਲਿਸ ਅਨੁਸਾਰ ਫੜੇ ਗਏ ਗੈਂਗਸਟਰ ਧਮਕੀਆਂ ਦੇਣ, ਜਬਰੀ ਵਸੂਲੀ ਕਰਨ, ਫਿਰੌਤੀ ਵਸੂਲਣ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।Source link

Leave a Comment