ਜੇਲ੍ਹ ਤੋਂ ਬਾਹਰ ਆਏ ਡੇਰਾ ਮੁਖੀ ਰਾਮ ਰਹੀਮ, ਮਿਲੀ 8ਵੀਂ ਵਾਰ ਪੈਰੋਲ


ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਏ ਹਨ। ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ।

ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਦੁਪਹਿਰ ਬਾਅਦ ਸੁਨਾਰੀਆ ਜੇਲ੍ਹ ਤੋਂ ਬਾਹਰ ਕੱਢ ਕੇ ਉੱਤਰ ਪ੍ਰਦੇਸ਼ ਦੇ ਬਰਨਵਾ ਆਸ਼ਰਮ ਲਿਜਾਇਆ ਗਿਆ।

ਪੈਰੋਲ ਦੌਰਾਨ ਡੇਰਾ ਸਿਰਸਾ ਮੁਖੀ ਉੱਤਰ ਪ੍ਰਦੇਸ਼ ਦੇ ਬਰਵਾਨਾ ਆਸ਼ਰਮ ‘ਚ ਰਹੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਮੁਖੀ ਨੂੰ 30 ਮਹੀਨਿਆਂ ਵਿੱਚ 8ਵੀਂ ਵਾਰ ਪੈਰੋਲ ਮਿਲੀ ਹੈ, ਜਦੋਂ ਕਿ ਸਾਲ 2023 ਵਿੱਚ ਤੀਜੀ ਵਾਰ ਪੈਰੋਲ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ 30 ਜੁਲਾਈ, 2023 ਨੂੰ ਅਤੇ ਉਸ ਤੋਂ ਪਹਿਲਾਂ ਜਨਵਰੀ, 2023 ਵਿੱਚ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ।Source link

Leave a Comment