ਮਾਨਸਾ: ਪੰਜਾਬ ਦੇ ਨੌਜਵਾਨ ਦਿਨੋ-ਦਿਨ ਨਸ਼ਿਆਂ ਵਿੱਚ ਗ੍ਰਸਤ ਹੁੰਦੇ ਜਾ ਰਹੇ ਹਨ। ਸੂਬਾ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨਸ਼ੇ ਦਾ ਕਹਿਰਨਸ਼ੇ ਦੀ ਓਵਰਡੋਜ਼ ਨਾਲ ਮੌਤ) ਪੰਜਾਬ ਦੀ ਜਵਾਨੀ ਨਸ਼ਿਆਂ ਦੇ ਜਾਲ ਵਿੱਚ ਫਸੀ ਹੋਈ ਹੈ। ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨਸ਼ਿਆਂ ਕਾਰਨ ਲੋਕਾਂ ਦੇ ਘਰਾਂ ਦਾ ਉਜਾੜਾ ਹੋ ਰਿਹਾ ਹੈ, ਜਿਸ ਦਾ ਤਾਜ਼ਾ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ 27 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 9 ਦੇ ਵਸਨੀਕ ਕੁਲਦੀਪ ਕੁਮਾਰ ਦੀ ਲਾਸ਼ ਦੇਰ ਸ਼ਾਮ ਸ਼ਹਿਰ ਦੇ ਖ਼ਾਲਸਾ ਸਕੂਲ ਦੀ ਗਰਾਊਂਡ ਵਿੱਚੋਂ ਮਿਲੀ। ਉਸ ਨੂੰ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਲੈ ਗਏ। ਮ੍ਰਿਤਕ ਲੜਕੇ ਦੇ ਚਾਚਾ ਬੁੱਧ ਰਾਮ ਨੇ ਪੁਸ਼ਟੀ ਕੀਤੀ ਹੈ ਕਿ ਕੁਲਦੀਪ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪਰਿਵਾਰ ਨੇ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰੱਖ ਕੇ ਡੀਸੀ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਰਿਵਾਰ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਪੁਲੀਸ ਪ੍ਰਸ਼ਾਸਨ ਅਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਪਹਿਲਾਂ ਕੁਲਦੀਪ ਦਾ ਵੱਡਾ ਭਰਾ ਨਸ਼ੇ ਦਾ ਸ਼ਿਕਾਰ ਹੋ ਗਿਆ ਸੀ ਤੇ ਹੁਣ ਕੁਲਦੀਪ ਵੀ ਨਸ਼ੇ ਦਾ ਸ਼ਿਕਾਰ ਹੋ ਗਿਆ ਸੀ।
ਉਨ੍ਹਾਂ ਕਿਹਾ ਕਿ ਪਹਿਲਾਂ ਕੁਲਦੀਪ ਦਾ ਵੱਡਾ ਭਰਾ ਵੀ ਨਸ਼ਿਆਂ ਦਾ ਸ਼ਿਕਾਰ ਹੋ ਗਿਆ ਸੀ ਅਤੇ ਹੁਣ ਕੁਲਦੀਪ ਵੀ ਨਸ਼ਿਆਂ ਦਾ ਸ਼ਿਕਾਰ ਹੋ ਗਿਆ ਹੈ। ਕੁਲਦੀਪ ਦੀ ਮਾਤਾ ਸ਼ਿਮਲਾ ਦੇਵੀ ਅਤੇ ਭੈਣ ਰੀਤੂ ਨੇ ਕਿਹਾ ਕਿ ਜੇਕਰ ਸਰਕਾਰ ਪਰਿਵਾਰ ਦੀ ਆਰਥਿਕ ਮਦਦ ਕਰੇ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕਰੇ ਤਾਂ ਹੀ ਉਹ ਧਰਨਾ ਦੇਣਗੇ।