ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਫੜੇ : ਲਾਲਜੀਤ ਭੁੱਲਰ


ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਸੂਬੇ ਦੀ ਜਨਤਕ ਬੱਸ ਸੇਵਾ ਵਿੱਚ ਗਲਤ ਕੰਮਾਂ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ 35 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮੰਤਰੀ ਦੇ ਫਲਾਇੰਗ ਸਕੁਐਡ ਨੇ ਪਿਛਲੇ ਦਿਨੀਂ ਹਰਿਆਣਾ ਵਿਚ ਕਈ ਥਾਵਾਂ ‘ਤੇ ਚੈਕਿੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਸਾਢੇ 10 ਵਜੇ ਸਿਰਸਾ ਬੱਸ ਸਟੈਂਡ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਪਨਬੱਸ ਡਿਪੂ ਰੂਪਨਗਰ ਦੀ ਬੱਸ ਨੰਬਰ ਪੀਬੀ-12-ਵਾਈ 1540 ਦੇ ਡਰਾਈਵਰ ਰਾਜਪਾਲ ਸਿੰਘ ਨੂੰ ਕਰੀਬ 20 ਲੀਟਰ ਡੀਜ਼ਲ ਚੋਰੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸੇ ਤਰ੍ਹਾਂ ਹਿਸਾਰ (ਹਰਿਆਣਾ) ਦੇ ਬੱਸ ਸਟੈਂਡ ‘ਤੇ ਰਾਤ ਦੀ ਚੈਕਿੰਗ ਦੌਰਾਨ ਪਨਬੱਸ ਡਿਪੂ ਸ੍ਰੀ ਮੁਕਤਸਰ ਸਾਹਿਬ ਦੀ ਬੱਸ ਨੰਬਰ ਪੀ.ਬੀ.-04-ਏ.ਏ. 7459 ਦੇ ਚਾਲਕ ਲਖਵਿੰਦਰ ਸਿੰਘ ਕੋਲੋਂ ਕਰੀਬ 15 ਲੀਟਰ ਡੀਜ਼ਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੰਤਰੀ ਦੇ ਉੱਡਣ ਦਸਤੇ ਨੇ ਵੀ ਅਣਅਧਿਕਾਰਤ ਰੂਟ ’ਤੇ ਚੱਲ ਰਹੀ ਬੱਸ ਦੀ ਰਿਪੋਰਟ ਕੀਤੀ ਹੈ। ਇਸ ਮਾਮਲੇ ਵਿੱਚ ਮੁੱਲਾਂਪੁਰ ਦਾਖਾ ਵਿਖੇ ਚੈਕਿੰਗ ਦੌਰਾਨ ਡਰਾਈਵਰ ਬਲਦੇਵ ਸਿੰਘ ਅਤੇ ਕੰਡਕਟਰ ਹਰਪਾਲ ਸਿੰਘ ਨੂੰ ਅਣਅਧਿਕਾਰਤ ਰੂਟ ’ਤੇ ਬੱਸ ਲੈਂਦਿਆਂ ਫੜਿਆ ਗਿਆ, ਜਿਸ ਕਾਰਨ ਸਵਾਰੀਆਂ ਨੂੰ ਅਸਲ ਰੂਟ ’ਤੇ ਛੱਡ ਕੇ ਵਿਭਾਗ ਨੂੰ ਆਰਥਿਕ ਨੁਕਸਾਨ ਹੋ ਰਿਹਾ ਸੀ। ਫਿਰੋਜ਼ਪੁਰ ਡਿੱਪੂ ਦੀ ਇਹ ਬੱਸ (ਨੰਬਰ ਪੀ.ਬੀ.-05-ਏ.ਬੀ. 5350) ਮੁੱਲਾਂਪੁਰ ਬੱਸ ਸਟੈਂਡ ਦੀ ਬਜਾਏ ਪੁਲ ਤੋਂ ਲੈ ਕੇ ਜਾ ਰਹੀ ਸੀ।

ਇਸੇ ਤਰ੍ਹਾਂ ਬਲਾਚੌਰ ਵਿਖੇ ਅੰਮ੍ਰਿਤਸਰ-2 ਡਿਪੂ ਦੀ ਬੱਸ ਨੰਬਰ ਪੀਬੀ-02-ਈਜੀ 9376 ਅਣਅਧਿਕਾਰਤ ਢਾਬੇ ’ਤੇ ਖੜ੍ਹੀ ਪਾਈ ਗਈ। ਇਸ ਮਾਮਲੇ ਵਿੱਚ ਡਰਾਈਵਰ ਰਣਜੀਤ ਸਿੰਘ ਅਤੇ ਕੰਡਕਟਰ ਜਗਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਡਰਾਈਵਰਾਂ ਤੇ ਕੰਡਕਟਰਾਂ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਸਰੋਤ ਲਿੰਕSource link

Leave a Comment