ਡੇਰਾ ਮੁਖੀ ਰਾਮ ਰਹੀਮ ਮੁੜ ਆਵੇਗਾ ਜੇਲ੍ਹ, ਫਰਲੋ


ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਵਾਲੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਰਹੀਮ ਦੀ ਫਰਲੋ ਮਨਜ਼ੂਰ ਹੋ ਗਈ ਹੈ। ਜਿਸ ਤੋਂ ਬਾਅਦ ਇਸ ਵਾਰ ਰਾਮ ਰਹੀਮ 21 ਦਿਨਾਂ ਲਈ ਜੇਲ੍ਹ ਤੋਂ ਬਾਹਰ ਆ ਜਾਵੇਗਾ।

ਦੱਸ ਦੇਈਏ ਕਿ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਮਨਜ਼ੂਰੀ ਹੋ ਚੁੱਕੀ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਗੁਰਮੀਤ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਇੱਕ ਆਸ਼ਰਮ ਵਿੱਚ ਰਹਿਣਗੇ।

ਦੱਸ ਦੇਈਏ ਕਿ ਸਾਧਵੀ ਦੇ ਕਤਲ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਸਿੰਘ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋ ਵਾਰ ਪੈਰੋਲ ਮਿਲ ਚੁੱਕੀ ਹੈ। ਪੈਰੋਲ ਖਤਮ ਹੋਣ ਤੋਂ ਬਾਅਦ ਫਰਲੋ ਦੀ ਅਰਜ਼ੀ ਦਾਇਰ ਕੀਤੀ ਜਾਂਦੀ ਹੈ।Source link

Leave a Comment