ਤਰਨਤਾਰਨ 'ਚ ਐਨਕਾਊਂਟਰ! ! ਗੈਂਗਸਟਰ ਤੇ ਪੁਲਿਸ ਵਿਚਾਲੇ ਝੜਪ


ਤਰਨਤਾਰਨ 'ਚ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੈਂਗਸਟਰ ਅਤੇ ਪੁਲਸ ਵਿਚਾਲੇ ਮੁੱਠਭੇੜ ਹੋ ਗਈ ਹੈ। ਕਾਊਂਟਰ ਇੰਟੈਲੀਜੈਂਸ ਪਿੰਡ ਘੜਿਆਲਾ ਵਿੱਚ ਗੈਂਗਸਟਰ ਦਾ ਪਿੱਛਾ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਗੈਂਗਸਟਰ ਪ੍ਰਭਜੋਤ ਦਾ ਪਿੱਛਾ ਕਰ ਰਹੀ ਸੀ। ਜਾਣਕਾਰੀ ਮੁਤਾਬਕ ਗੈਂਗਸਟਰ ਪ੍ਰਭਜੋਤ ਸਵਿਫਟ ਕਾਰ ਛੱਡ ਕੇ ਭੱਜ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਨਸ਼ਾ ਤਸਕਰ ਵੀ ਹੈ। ਉਸ ਦੇ ਨਾਲ ਇੱਕ ਹੋਰ ਸਾਥੀ ਵੀ ਮੌਜੂਦ ਸੀ ਅਤੇ ਉਹ ਵੀ ਮੌਕੇ ਤੋਂ ਭੱਜ ਗਿਆ। ਇਸ ਦੌਰਾਨ ਗੋਲੀਬਾਰੀ ਦੀ ਸੂਚਨਾ ਵੀ ਸਾਹਮਣੇ ਆਈ ਹੈ।Source link

Leave a Comment