ਤਰਨਤਾਰਨ 'ਚ ਸੜਕ ਹਾਦਸੇ 'ਚ ਨਵੇਂ ਵਿਆਹੇ ਜੋੜੇ ਦੀ ਮੌਤ ਹੋ ਗਈ


ਤਰਨਤਾਰਨ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਐਸਐਫ ਦੀ ਸਿੰਘਪੁਰਾ ਛਾਉਣੀ ਨੇੜੇ ਵਾਪਰਿਆ। ਇਸ ਹਾਦਸੇ 'ਚ ਬਾਈਕ ਸਵਾਰ ਨਵ-ਵਿਆਹੇ ਜੋੜੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਸ ਹਾਦਸੇ 'ਚ ਇਕ ਵਿਅਕਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

ਮ੍ਰਿਤਕਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਅਤੇ ਕਾਜਲ ਵਜੋਂ ਹੋਈ ਹੈ, ਜੋ ਥਾਣਾ ਝਬਾਲ ਅਧੀਨ ਪੈਂਦੇ ਪਿੰਡ ਪੱਧਰੀ ਕਲਾਂ ਨਾਲ ਸਬੰਧਤ ਦੱਸੇ ਜਾਂਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਅਤੇ ਕਾਜਲ ਦੇ ਵਿਆਹ ਨੂੰ 4 ਮਹੀਨੇ ਹੋ ਗਏ ਸਨ ਅਤੇ ਉਹ ਅੱਜ ਭਿੱਖੀਵਿੰਡ ਵਿਖੇ ਦਵਾਈ ਲੈਣ ਆਏ ਸਨ।

ਦੋਵੇਂ ਦਵਾਈ ਲੈ ਕੇ ਵਾਪਸ ਜਾ ਰਹੇ ਸਨ, ਜਦੋਂ ਸਿੰਘਪੁਰਾ ਦੇ ਬੀ.ਐਸ.ਐਫ. ਛਾਉਣੀ ਨੇੜੇ ਹਾਦਸਾ ਵਾਪਰ ਗਿਆ, ਜਿਸ ਕਾਰਨ ਉਸ ਦੇ ਲੜਕੇ ਅਰਸ਼ਦੀਪ ਸਿੰਘ ਅਤੇ ਅਰਸ਼ਦੀਪ ਦੀ ਪਤਨੀ ਕਾਜਲ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ।

ਇਸ ਤੋਂ ਇਲਾਵਾ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਹੋਰ ਵਿਅਕਤੀ ਵੀ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਉਸ ਨੂੰ ਰਾਹਗੀਰਾਂ ਦੀ ਮਦਦ ਨਾਲ ਭਿੱਖੀਪਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਮੌਕੇ ’ਤੇ ਪੁੱਜੇ ਥਾਣਾ ਸੁਰਸਿੰਘ ਦੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।Source link

Leave a Comment