ਤੇਜ਼ ਰਫਤਾਰ ਦਾ ਕਹਿਰ, 5 ਸਾਲਾ ਮਾਸੂਮ ਦੀ ਮੌਤ


ਖੰਨਾ 'ਚ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਲੋਪੋਂ ਵਿਖੇ ਸਕੂਲ ਵੈਨ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ ਹੋ ਗਿਆ ਅਤੇ ਇੱਕ ਬੱਚੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 5 ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ। ਜਦਕਿ ਇਸ ਹਾਦਸੇ 'ਚ ਮੋਟਰਸਾਈਕਲ ਚਾਲਕ ਜੋ ਕਿ ਮ੍ਰਿਤਕ ਬੱਚੇ ਦਾ ਮਾਮਾ ਸੀ, ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।

ਜਾਣਕਾਰੀ ਮੁਤਾਬਕ ਮੋਟਰਸਾਈਕਲ ਦੇ ਪਿੱਛੇ ਬੈਠੀ ਬੱਚੀ ਦੀ ਮਾਂ ਵੀ ਜ਼ਖਮੀ ਹੋ ਗਈ ਪਰ ਉਸ ਦੀ ਹਾਲਤ ਠੀਕ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੰਨਾ ਦੀ ਰਹਿਣ ਵਾਲੀ ਤਰਨਜੀਤ ਕੌਰ ਆਪਣੇ 5 ਸਾਲਾ ਬੱਚੇ ਯਸ਼ਰਾਜ ਸਿੰਘ ਨਾਲ ਪਿੰਡ ਲੋਪੋਂ (ਸਮਰਾਲਾ) ਵਿਖੇ ਆਪਣੇ ਦਾਦਾ-ਦਾਦੀ ਦੇ ਘਰ ਰਹਿਣ ਆਈ ਹੋਈ ਸੀ।

ਅੱਜ ਸਵੇਰੇ ਤਰਨਜੀਤ ਕੌਰ ਦਾ ਭਰਾ ਇੰਦਰਜੀਤ ਸਿੰਘ ਆਪਣੀ ਭੈਣ ਅਤੇ ਭਤੀਜੇ ਨੂੰ ਮੋਟਰਸਾਈਕਲ ’ਤੇ ਛੱਡਣ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਉਹ ਪਿੰਡ ਲੋਪੋਂ ਤੋਂ ਬਾਹਰ ਨਿਕਲੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਨਿੱਜੀ ਸਕੂਲ ਦੀ ਵੈਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਇਸ ਘਟਨਾ ਵਿੱਚ ਮਾਸੂਮ ਬੱਚੇ ਯਸ਼ਰਾਜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਵੈਨ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਮੁਖੀ ਸਮਰਾਲਾ ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਫਰਾਰ ਸਕੂਲ ਵੈਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ।Source link

Leave a Comment