ਦਿੱਲੀ ਦੇ ਮੈਟਰੋ ਸਟੇਸ਼ਨ 'ਤੇ ਵਾਪਰਿਆ ਵੱਡਾ ਹਾਦਸਾ, ਕਈ ਲੋਕ ਜ਼ਖਮੀਦਿੱਲੀ ਵਿੱਚ ਇੱਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਗੋਕੁਲਪੁਰੀ ਮੈਟਰੋ ਸਟੇਸ਼ਨ 'ਤੇ ਅੱਜ ਸਵੇਰੇ ਉਸ ਸਮੇਂ ਭਗਦੜ ਮੱਚ ਗਈ ਜਦੋਂ ਮੈਟਰੋ ਪਲੇਟਫਾਰਮ 'ਤੇ ਬਣੀ ਚਾਰਦੀਵਾਰੀ ਦਾ ਇਕ ਹਿੱਸਾ ਮੁੱਖ ਸੜਕ 'ਤੇ ਡਿੱਗ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸਵੇਰੇ 11 ਵਜੇ ਵਾਪਰਿਆ। ਜਾਣਕਾਰੀ ਮੁਤਾਬਕ ਮੈਟਰੋ ਸਟੇਸ਼ਨ ਦੇ ਪਲੇਟਫਾਰਮ ਦੀ ਸੁਰੱਖਿਆ ਲਈ ਬਣਾਈ ਗਈ ਚਾਰਦੀਵਾਰੀ ਦਾ ਇਕ ਹਿੱਸਾ ਸੜਕ 'ਤੇ ਡਿੱਗ ਗਿਆ। ਜਿਸ ਕਾਰਨ ਇਸ ਹਾਦਸੇ 'ਚ ਕਈ ਲੋਕ ਜ਼ਖਮੀ ਹੋ ਗਏ।

ਇਸ ਹਾਦਸੇ ਕਾਰਨ ਹੇਠਾਂ ਤੋਂ ਲੰਘ ਰਹੇ ਤਿੰਨ ਤੋਂ ਚਾਰ ਵਿਅਕਤੀ ਮਲਬੇ ਹੇਠ ਆ ਗਏ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਮਲਬੇ ਹੇਠ ਦੱਬਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਇਲਾਵਾ ਕੁਝ ਹੋਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਉਥੇ ਮੌਜੂਦ ਕੁਝ ਲੋਕਾਂ ਦੀ ਮਦਦ ਨਾਲ ਮਲਬੇ ਹੇਠ ਦੱਬੇ ਵਿਅਕਤੀ ਨੂੰ ਬਾਹਰ ਕੱਢਿਆ। ਘਟਨਾ ਦੇ ਸਮੇਂ ਵਿਅਕਤੀ ਸਕੂਟਰ 'ਤੇ ਉੱਥੋਂ ਲੰਘ ਰਿਹਾ ਸੀ। ਉਸ ਨੂੰ ਤੁਰੰਤ ਜੀਟੀਬੀ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਸ ਜ਼ਖਮੀ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਜੇਸੀਬੀ ਅਤੇ ਕਰੇਨ ਦੀ ਮਦਦ ਨਾਲ ਸੜਕ ਤੋਂ ਮਲਬਾ ਹਟਾਇਆ ਗਿਆ ਹੈ। ਸਥਾਨਕ ਪੁਲਸ ਅਤੇ ਮੈਟਰੋ ਸਟਾਫ ਮੌਕੇ 'ਤੇ ਮੌਜੂਦ ਹੈ। ਇਸ ਸਬੰਧੀ ਪੁਲਿਸ ਵੱਲੋਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਵੀ ਕੀਤੀ ਜਾ ਰਹੀ ਹੈ।Source link

Leave a Comment