ਨਹਿਰ 'ਚ ਡਿੱਗੇ ਦੋ ਨੌਜਵਾਨਾਂ ਦੀ ਗੋਤਾਖੋਰਾਂ ਵੱਲੋਂ ਭਾਲ ਜਾਰੀ ਹੈ


ਸ੍ਰੀ ਮੁਕਤਸਰ ਸਾਹਿਬ ਦੇ ਦੋ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੂੰਡੇਵਾਲਾ ਨੇੜੇ ਲੰਘਦੀ ਰਾਜਸਥਾਨ ਫੀਡਰ ਨਹਿਰ ਵਿੱਚ 2 ਨੌਜਵਾਨਾਂ ਦੇ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ।

ਇਨ੍ਹਾਂ ਨੌਜਵਾਨਾਂ ਦੀ ਭਾਲ ਲਈ ਗੋਤਾਖੋਰਾਂ ਦੀ ਮਦਦ ਲਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਘਰੋਂ ਖਰੀਦਦਾਰੀ ਕਰਨ ਗਿਆ ਸੀ। ਦੋਵਾਂ ਨੌਜਵਾਨਾਂ ਦੀ ਪਛਾਣ ਸੁਖਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਵਜੋਂ ਹੋਈ ਹੈ।

ਇਸ ਘਟਨਾ ਸਬੰਧੀ ਡੀਐਸਪੀ ਜਸਵੀਰ ਸਿੰਘ ਪੰਨੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਇੱਕ ਵਸਨੀਕ ਨੇ ਦੱਸਿਆ ਕਿ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸੇ ਦੌਰਾਨ ਇਹ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਦੋਵਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਪਿੰਡ ਗੁਰੂਸਰ ਦੇ ਸਰਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਦੇ ਭਰਾ ਦਾ ਵਿਆਹ 2 ਫਰਵਰੀ ਨੂੰ ਰੱਖਿਆ ਗਿਆ ਸੀ।ਦੋਵੇਂ ਨੌਜਵਾਨ ਘਰੋਂ ਕੱਪੜੇ ਲੈਣ ਲਈ ਮੋਟਰਸਾਈਕਲ ’ਤੇ ਗਿੱਦੜਬਾਹਾ ਜਾ ਰਹੇ ਸਨ ਤਾਂ ਰਸਤੇ ਵਿੱਚ ਇਹ ਘਟਨਾ ਵਾਪਰ ਗਈ।Source link

Leave a Comment