ਨਿਊਜ਼ੀਲੈਂਡ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ


ਨਿਊਜ਼ੀਲੈਂਡ ਤੋਂ ਪੰਜਾਬ ਦੇ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਆਈ ਹੈ। ਮ੍ਰਿਤਕ ਨੌਜਵਾਨ 27 ਸਾਲਾ ਗੁਰਜੀਤ ਸਿੰਘ ਮੱਲ੍ਹੀ ਲੁਧਿਆਣਾ ਦੇ ਪਿੰਡ ਪਮਾਲ ਦਾ ਰਹਿਣ ਵਾਲਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ। ਇਸ ਬਾਰੇ ਜਦੋਂ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। ਉਹ ਨਿਊਜ਼ੀਲੈਂਡ ਦੇ ਡੁਨੇਡਿਨ ਸ਼ਹਿਰ ਵਿੱਚ ਰਹਿ ਰਿਹਾ ਸੀ।

ਗੁਰਜੀਤ ਸਿੰਘ ਮੱਲ੍ਹੀ ਦਾ 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਨੇ ਫਰਵਰੀ ਦੇ ਸ਼ੁਰੂ ਵਿੱਚ ਨਿਊਜ਼ੀਲੈਂਡ ਆਉਣਾ ਸੀ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਗੁਰਜੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ। ਗੁਰਜੀਤ ਸਿੰਘ ਦੀ ਇਸ ਤਰ੍ਹਾਂ ਮੌਤ ਹੋਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।

ਨਿਊਜ਼ੀਲੈਂਡ ਰਹਿੰਦੇ ਗੁਰਜੀਤ ਸਿੰਘ ਦੇ ਦੋਸਤਾਂ ਦਾ ਕਹਿਣਾ ਹੈ ਕਿ ਉਹ ਬਹੁਤ ਨੇਕ ਇਨਸਾਨ ਸੀ ਅਤੇ ਉਸ ਦਾ ਕੋਈ ਦੁਸ਼ਮਣ ਨਹੀਂ ਹੋ ਸਕਦਾ ਸੀ। ਉਸ ਦੀ ਮੌਤ ਤੋਂ ਸਾਰੇ ਸਦਮੇ ਵਿਚ ਹਨ।Source link

Leave a Comment