ਪਟਿਆਲਾ ‘ਚ ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, 2 ਲੋਕਾਂ ਦੀ ਮੌਤ


ਪੰਜਾਬ ਵਿੱਚ ਹੜ੍ਹਾਂ ਕਾਰਨ ਵਿਗੜ ਰਹੀ ਸਥਿਤੀ ਕਾਬੂ ਵਿੱਚ ਨਹੀਂ ਆ ਰਹੀ ਹੈ। ਪਟਿਆਲਾ ਵਿੱਚ ਬੁੱਧਵਾਰ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ। ਇਸੇ ਦੌਰਾਨ ਭਾਰੀ ਮੀਂਹ ਕਾਰਨ ਰਾਗੋਮਾਜਰਾ ਇਲਾਕੇ ਵਿੱਚ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ।

ਭਾਰੀ ਮੀਂਹ ਕਾਰਨ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਕੁਝ ਦਿਨ ਪਹਿਲਾਂ ਪਏ ਮੀਂਹ ਤੋਂ ਬਾਅਦ ਹੜ੍ਹਾਂ ਦੀ ਮਾਰ ਝੱਲ ਰਹੇ ਪਟਿਆਲਾ ਦੇ ਲੋਕ ਡਰੇ ਹੋਏ ਹਨ। ਮੌਸਮ ਵਿਭਾਗ ਨੇ ਬੁੱਧਵਾਰ ਤੋਂ ਚਾਰ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਤਹਿਤ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਗਰਜ ਅਤੇ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ‘ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਪੋਸਟ ਪਟਿਆਲਾ ‘ਚ ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, 2 ਲੋਕਾਂ ਦੀ ਮੌਤ ਪਹਿਲੀ ਵਾਰ ਪ੍ਰਗਟ ਹੋਇਆ ਆਨ ਏਅਰ 13.

ਸਰੋਤ ਲਿੰਕ



Source link

Leave a Comment