ਪਟਿਆਲਾ 'ਚ ਵਾਪਰੀ ਭਿਆਨਕ ਘਟਨਾ, ਲੁਟੇਰੇ ਨੇ ਨੌਜਵਾਨ ਦਾ ਕੀਤਾ ਕਤਲ


ਹੁਣ ਦੀ ਵੱਡੀ ਖਬਰ ਪਟਿਆਲਾ ਤੋਂ ਆ ਰਹੀ ਹੈ। ਪਟਿਆਲਾ ਜ਼ਿਲ੍ਹੇ ਵਿੱਚ ਲੁਟੇਰਿਆਂ ਨੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਲੁੱਟਣ ਆਏ 3 ਲੁਟੇਰਿਆਂ ਨੇ ਗੱਡੀ ਦੇ ਮਾਲਕ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਮ੍ਰਿਤਕ ਦੀ ਪਛਾਣ ਸਮੀਰ ਕਟਾਰੀਆ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 30 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਪਟਿਆਲਾ ਦੇ ਸਰਹੰਦੀ ਬਾਜ਼ਾਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਘਟਨਾ ਵਾਲੀ ਥਾਂ 'ਤੇ 32 ਬੋਰ ਦੇ ਪਿਸਤੌਲ ਨਾਲ ਹਵਾ 'ਚ ਫਾਇਰਿੰਗ ਕੀਤੀ ਅਤੇ ਗੱਡੀ ਲੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਇਹ ਕੋਸ਼ਿਸ਼ ਅਸਫਲ ਰਹੀ। ਗੱਡੀ ਲੁੱਟਣ ਤੋਂ ਕੁਝ ਦੂਰੀ 'ਤੇ ਹੀ ਗੱਡੀ ਹਾਦਸਾਗ੍ਰਸਤ ਹੋ ਗਈ ਅਤੇ ਹਮਲਾਵਰ ਗੱਡੀ ਛੱਡ ਕੇ ਫਰਾਰ ਹੋ ਗਏ।Source link

Leave a Comment