ਪਲ-ਪਲ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ- ਪੰਜਾਬ ਦੇ ਮੁੱਖ ਮੰਤਰੀ ਮਾਨ


ਪੰਜਾਬ ਦੇ ਮੁੱਖ ਮੰਤਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਇੱਕ-ਇੱਕ ਪੈਸੇ ਲਈ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਥਿਤੀ ‘ਤੇ ਪਲ-ਪਲ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਲਗਾਤਾਰ ਰਿਪੋਰਟਾਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਰਾਹੀਂ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਪਾਣੀ ਦੇ ਪੱਧਰ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਬੈਠੇ ਆਖਰੀ ਵਿਅਕਤੀ ਤੱਕ ਰਾਹਤ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਤੱਕ ਰਾਹਤ ਪਹੁੰਚਾਉਣ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਸੀਐਮ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਚਲਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਬੁੱਧਵਾਰ ਸ਼ਾਮ ਤੱਕ ਸੂਬੇ ਵਿੱਚ ਸਥਿਤੀ ਸੁਧਰ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪਹਿਲਾਂ ਹੀ ਆਪੋ-ਆਪਣੇ ਖੇਤਰਾਂ ਵਿੱਚ ਤਾਇਨਾਤ ਹਨ ਅਤੇ ਇਸ ਸੰਕਟ ਦੀ ਘੜੀ ਵਿੱਚ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵਿਆਪਕ ਮਸ਼ੀਨਰੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਈ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ।

ਉਨ•ਾਂ ਅੱਗੇ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ• ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਨ•ਾਂ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਸਕੇ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oER



Source link

Leave a Comment