ਪਾਣੀ ਦੇ ਤੇਜ਼ ਵਹਾਅ ‘ਚ ਦੋ ਵਿਅਕਤੀ ਵਹਿ ਗਏ, ਪਰਿਵਾਰਾਂ ‘ਚ ਸੋਗ ਦੀ ਲਹਿਰਚੰਡੀਗੜ੍ਹ : ਪੰਜਾਬ ‘ਚ ਬਾਰਸ਼ ਰੁਕ ਗਈ ਹੈ ਪਰ ਦਰਿਆਵਾਂ ਦੇ ਓਵਰਫਲੋਅ ਹੋਣ ਕਾਰਨ ਹੜ੍ਹਾਂ ਦਾ ਸੰਕਟ ਜਾਰੀ ਹੈ। ਇਸ ਦੌਰਾਨ ਦੋ ਵਿਅਕਤੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪੰਜਾਬ ਪੁਲਿਸ ਦੇ ਸੇਵਾਮੁਕਤ ਸਬ-ਇੰਸਪੈਕਟਰ ਦੀ ਮੌਤ

ਪਹਿਲੇ ਮਾਮਲੇ ਵਿੱਚ ਅੱਜ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਪੱਤੜ ਦੇ ਪਿੰਡ ਜੋਗੇਵਾਲ ਦੇ ਵਾਸੀ ਭਗਵਾਨ ਦਾਸ ਦੀ ਘੱਗਰ ਦਰਿਆ ਦੇ ਪਾਣੀ ਵਿੱਚ ਰੁੜ੍ਹ ਜਾਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਭਗਵਾਨ ਦਾਸ ਵਜੋਂ ਹੋਈ ਹੈ, ਜੋ ਪੰਜਾਬ ਪੁਲਿਸ ਦਾ ਸੇਵਾਮੁਕਤ ਸਬ-ਇੰਸਪੈਕਟਰ ਸੀ। ਮ੍ਰਿਤਕ ਦੀ ਲਾਸ਼ ਪਿੰਡ ਗੁਲਾਹ ਤੋਂ ਮਿਲੀ ਹੈ। ਪਿੰਡ ਵਾਸੀਆਂ ਨੇ ਲਾਸ਼ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਅਤੇ ਸ਼ੁਤਰਾਣਾ ਪੁਲੀਸ ਨੂੰ ਸੂਚਿਤ ਕੀਤਾ।

ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜੋਗੇਵਾਲ ਇਕਾਈ ਦੇ ਪ੍ਰਧਾਨ ਫਤਿਹ ਸਿੰਘ ਨੇ ਦੱਸਿਆ ਕਿ ਭਾਖੜਾ ਨਹਿਰ ਹੇਠੋਂ ਲੰਘਦੀ ਬੱਤੀ ਦਾਰਾ ਨੇੜੇ ਭਗਵਾਨ ਦਾਸ ਦਾ ਮੁਰਗਾ ਘਰ ਸੀ, ਜੋ ਬੀਤੇ ਦਿਨੀਂ ਆਏ ਹੜ੍ਹ ਵਿੱਚ ਰੁੜ੍ਹ ਗਿਆ ਸੀ। ਭਗਵਾਨ ਦਾਸ ਕੱਲ੍ਹ ਸਵੇਰੇ ਆਪਣੇ ਖੇਤਾਂ ਨੂੰ ਜਾ ਰਿਹਾ ਸੀ ਕਿ ਤੇਜ਼ ਕਰੰਟ ਦੀ ਲਪੇਟ ‘ਚ ਆ ਕੇ ਉਸ ਦੀ ਲਾਸ਼ ਕਈ ਘੰਟੇ ਬਾਅਦ ਮਿਲੀ।

ਪਾੜ ਨੂੰ ਪੂਰਾ ਕਰਨ ਦੀ ਕੋਸ਼ਿਸ਼ ਦੌਰਾਨ ਪਾਣੀ ਦੇ ਤੇਜ਼ ਕਰੰਟ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ

ਦੂਜੇ ਪਾਸੇ ਅਜਿਹਾ ਹੀ ਇੱਕ ਹੋਰ ਮਾਮਲਾ ਵੀ ਪਟਿਆਲਾ ਜ਼ਿਲ੍ਹੇ ਦਾ ਹੈ, ਇੱਥੇ ਦੇਵੀਗੜ੍ਹ ਦੇ ਪਿੰਡ ਖਤੌਲੀ ਤੋਂ ਸਾਹਮਣੇ ਆਇਆ ਹੈ, ਜਿੱਥੇ ਟਾਂਗਰੀ ਨਦੀ ਦੇ ਬੰਨ੍ਹ ਵਿੱਚ ਪਾੜ ਭਰਨ ਦੌਰਾਨ ਇੱਕ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਮਨਜੀਤ ਸਿੰਘ (35) ਵਾਸੀ ਪਿੰਡ ਖਤੌਲੀ ਵਜੋਂ ਹੋਈ ਹੈ। ਟਾਂਗਰੀ ਨਦੀ ਦੇ ਬੰਨ੍ਹ ਵਿੱਚ ਪਾੜ ਪੈਣ ਕਾਰਨ ਮਨਜੀਤ ਹੋਰ ਲੋਕਾਂ ਨਾਲ ਪਾੜ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਅਚਾਨਕ ਪਾਣੀ ਦੇ ਤੇਜ਼ ਵਹਾਅ ਵਿੱਚ ਉਹ ਰੁੜ੍ਹ ਗਿਆ ਅਤੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਮਨਜੀਤ ਸਿੰਘ ਨੂੰ ਪਹਿਲਾਂ ਪ੍ਰਾਇਮਰੀ ਹੈਲਥ ਸੈਂਟਰ ਦੁੱਧਨਸਾਧਾ ਵਿਖੇ ਲਿਆਂਦਾ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਪਹੁੰਚਾਇਆ ਗਿਆ, ਪਰ ਪਟਿਆਲਾ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਆਰਥਿਕ ਮਦਦ ਦੇਣ ਦਾ ਵਾਅਦਾ ਕੀਤਾ।Source link

Leave a Comment