ਪਾਤਰ ‘ਚ ਨਾਬਾਲਿਗ ਲੜਕੀ ਦਾ ਬਲਾਤਕਾਰ ਤੋਂ ਬਾਅਦ ਕੀਤਾ ਕਤਲ


ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਿਸ ‘ਚ ਲੜਕੇ ਨੇ ਪਹਿਲਾਂ ਦੁੱਧ ਲੈਣ ਜਾ ਰਹੀ ਨਾਬਾਲਗ ਲੜਕੀ ਨੂੰ ਜ਼ਬਰਦਸਤੀ ਚੁੱਕ ਕੇ ਬੰਦ ਸਕੂਲ ਦੀ ਕੰਧ ਟੱਪ ਕੇ ਅੰਦਰ ਸੁੱਟ ਦਿੱਤਾ ਅਤੇ ਫਿਰ ਬਲਾਤਕਾਰ ਕਰਨ ਤੋਂ ਬਾਅਦ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਅੱਠਵੀਂ ਜਮਾਤ ਦੀ ਵਿਦਿਆਰਥਣ ਸੀ। ਇੱਥੇ ਹੀ ਬੱਸ ਨਹੀਂ ਕਾਤਲ ਲੜਕੇ ਨੇ ਆਪਣੇ ਇੰਸਟਾਗ੍ਰਾਮ ‘ਤੇ ਆਈ. ਡੀ. ਦਾ ਬਕਾਇਦਾ ਕਬੂਲਨਾਮਾ ਵੀ ਕੀਤਾ ਗਿਆ।

ਉਕਤ ਲੜਕੇ ਨੇ ਇੰਸਟਾਗ੍ਰਾਮ ‘ਤੇ ਦੱਸਿਆ ਕਿ ਉਹ ਲੜਕੀ ਨੂੰ ਬਹੁਤ ਪਿਆਰ ਕਰਦਾ ਸੀ ਅਤੇ ਜਦੋਂ ਲੜਕੀ ਨੇ ਇਨਕਾਰ ਕੀਤਾ ਤਾਂ ਉਸ ਨੇ ਉਸ ਦਾ ਕਤਲ ਕਰ ਦਿੱਤਾ ਅਤੇ ਹੁਣ ਉਹ ਆਪਣੀ ਜੀਵਨ ਲੀਲਾ ਸਮਾਪਤ ਕਰਨ ਜਾ ਰਿਹਾ ਹੈ। ਇਸ ਸਬੰਧੀ ਜਦੋਂ ਪੁਲਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਸਕੂਲ ਦੇ ਅੰਦਰੋਂ ਬੱਚੀ ਦੀ ਲਾਸ਼ ਬਰਾਮਦ ਕੀਤੀ, ਜਿਸ ਨੂੰ ਸਮਾਣਾ ਦੇ ਸਰਕਾਰੀ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਮਾਮਲੇ ਸਬੰਧੀ ਥਾਣਾ ਸਿਟੀ ਇੰਚਾਰਜ ਬਲਜੀਤ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਬੀਤੀ ਰਾਤ ਅੱਠਵੀਂ ਜਮਾਤ ਦੀ ਵਿਦਿਆਰਥਣ ਦਾ ਜਬਰ-ਜ਼ਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ, ਜਿਸ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਕਾਤਲ ਲੜਕਾ ਫਿਲਹਾਲ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਟੀਮਾਂ ਭੇਜ ਦਿੱਤੀਆਂ ਗਈਆਂ ਹਨ। ਪਲੱਸ ਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 182 ਧਾਰਾ 302 376 ਏ ਜੁਵੇਨਾਈਲ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।Source link

Leave a Comment