ਪੁਰਤਗਾਲ 'ਚ ਪੰਜਾਬੀ ਨੌਜਵਾਨ ਨਾਲ ਕੀ ਹੋਇਆ, ਹਾਦਸੇ 'ਚ ਉਸ ਦੀ ਮੌਤ ਹੋ ਗਈ


ਵਿਦੇਸ਼ਾਂ ਵਿੱਚ ਕਿਸੇ ਨਾ ਕਿਸੇ ਪੰਜਾਬੀ ਦੀ ਮੌਤ ਦੀਆਂ ਖ਼ਬਰਾਂ ਨਿੱਤ ਸਾਹਮਣੇ ਆ ਰਹੀਆਂ ਹਨ। ਨੌਜਵਾਨ ਵੱਡੇ-ਵੱਡੇ ਸੁਪਨੇ ਲੈ ਕੇ ਵਿਦੇਸ਼ ਜਾਂਦੇ ਹਨ ਪਰ ਕਈ ਵਾਰ ਇਹ ਸੁਪਨੇ ਸਿਰਫ਼ ਸੁਪਨੇ ਹੀ ਰਹਿ ਜਾਂਦੇ ਹਨ। ਹਰ ਸਾਲ ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ ਅਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਹ ਉਥੇ ਜਾ ਕੇ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਅਤੇ ਆਪਣੇ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਹੀਂ ਹੁੰਦਾ। ਉਨ੍ਹਾਂ ਨੂੰ ਇਕੱਲਿਆਂ ਛੱਡ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਹੈ ਜਿਸ ਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ।

ਅਜਿਹਾ ਹੀ ਇੱਕ ਮਾਮਲਾ ਦਸੂਹਾ ਤੋਂ ਸਾਹਮਣੇ ਆਇਆ ਹੈ, ਜਿੱਥੇ ਰੋਜ਼ੀ-ਰੋਟੀ ਦੀ ਭਾਲ ਵਿੱਚ ਪੁਰਤਗਾਲ ਗਏ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਜਿੰਦਰ ਸਿੰਘ ਵਾਸੀ ਦਸੂਹਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਤਜਿੰਦਰ 15 ਮਹੀਨੇ ਪਹਿਲਾਂ ਨੌਕਰੀ ਲਈ ਪੁਰਤਗਾਲ ਗਿਆ ਸੀ। ਸੜਕ ਹਾਦਸੇ 'ਚ ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਅਤੇ ਪਰਿਵਾਰ 'ਚ ਸੋਗ ਦੀ ਲਹਿਰ ਹੈ |Source link

Leave a Comment