ਬਿਊਰੋ ਦੀ ਰਿਪੋਰਟ : ਤਰਨਤਾਰਨ ‘ਚ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨਾਲ ਪੰਜਾਬ ਪੁਲਸ ਦਾ ਮੁਕਾਬਲਾ ਹੋਇਆ। ਆਪਣੇ ਆਪ ਨੂੰ ਪੁਲਿਸ ਨਾਲ ਘਿਰਿਆ ਦੇਖ ਕੇ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਵਿਚ ਦੋਵੇਂ ਲੁਟੇਰੇ ਜ਼ਖਮੀ ਹੋ ਗਏ। ਪੁਲਸ ਨੇ ਦੋਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ, ਜਿੱਥੇ ਇਕ ਦੀ ਮੌਤ ਹੋ ਗਈ। ਦੂਜਾ ਜ਼ਖਮੀ ਦੱਸਿਆ ਜਾ ਰਿਹਾ ਹੈ।
ਇਹ ਘਟਨਾ ਸਰਾਏ ਅਮਾਨਤ ਖਾਨ ਦੀ ਹੈ। ਸ਼ੁੱਕਰਵਾਰ ਸ਼ਾਮ ਨੂੰ ਲੁਟੇਰਿਆਂ ਨੇ 2 ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਇਆ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਉਥੋਂ ਫਰਾਰ ਹੋ ਗਏ। ਪਰ ਰਸਤੇ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਪੁਲਸ ਦਾ ਕਹਿਣਾ ਹੈ ਕਿ ਪੈਟਰੋਲ ਪੰਪ ਮਾਲਕਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੋਸਟ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਉਣ ਲਈ ਪਹੁੰਚੇ 2 ਲੋਕ! ਪੁਲਿਸ ਨੇ ਮਿੰਟਾਂ ‘ਚ ਕੱਢਿਆ ਪਾਣੀ! ਪਹਿਲੀ ਵਾਰ ਪ੍ਰਗਟ ਹੋਇਆ ਖਾਲਸਾ ਟੀ.ਵੀ.