ਪੰਜਾਬ ਦੇ ਅੱਜ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਜ਼ਿਲ੍ਹਾ ਸਰਦੂਲਗੜ੍ਹ, ਮਾਨਸਾ, ਤਲਵੰਡੀ ਸਾਬੋ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋਂ, ਸ੍ਰੀ ਮੁਕਤਸਰ ਸਾਹਿਬ, ਬਾਘਾਪੁਰਾਣਾ ਅਤੇ ਫਰੀਦਕੋਟ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਦੱਸਣਯੋਗ ਹੈ ਕਿ ਸੂਬੇ ਭਰ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ‘ਚ ਹੜ੍ਹ ਕਾਰਨ 32 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਲੋਕ ਲਾਪਤਾ ਹੋ ਗਏ ਹਨ।
ਬੀਤੀ ਰਾਤ ਪਏ ਮੀਂਹ ਕਾਰਨ ਹੁਸ਼ਿਆਰਪੁਰ ਦੇ ਦਸੂਹਾ ਦੇ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਅਤੇ ਲੋਕਾਂ ਦੀਆਂ ਫ਼ਸਲਾਂ ਪਾਣੀ ਕਾਰਨ ਪੂਰੀ ਤਰ੍ਹਾਂ ਤਬਾਹ ਹੋ ਗਈਆਂ। ਇਸ ਤੋਂ ਇਲਾਵਾ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ ਅਤੇ ਲੋਕ ਆਪਣੇ ਘਰ ਛੱਡਣ ਲਈ ਮਜਬੂਰ ਹੋ ਗਏ।
ਪੋਸਟ ਪੰਜਾਬ ‘ਚ ਅੱਜ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ ਪਹਿਲੀ ਵਾਰ ਪ੍ਰਗਟ ਹੋਇਆ ਆਨ ਏਅਰ 13.