ਪੰਜਾਬ ‘ਚ 16 IAS ਤੇ 13 PCS ਸਮੇਤ 29 ਅਫਸਰਾਂ ਦੇ ਤਬਾਦਲੇ, ਕਿਸ ਨੂੰ ਮਿਲਿਆ ਕਿਹੜਾ ਵਿਭਾਗ, ਜਾਣੋ… – Punjabi News


IAS ਅਤੇ PCS ਅਫਸਰਾਂ ਦੇ ਤਬਾਦਲੇ: ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਕੁੱਲ 29 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਪੰਜਾਬ ਸਰਕਾਰ ਨੇ ਇੱਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 16 ਆਈਏਐਸ ਅਤੇ 13 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਜਾਰੀ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ। ਰਾਜ ਸਰਕਾਰ ਅਨੁਸਾਰ ਕੰਮਕਾਜ ਨੂੰ ਨਿਰਪੱਖ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਸਮੇਂ-ਸਮੇਂ ‘ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਂਦੇ ਹਨ।



Source link

Leave a Comment