ਪੰਜਾਬ ‘ਚ 3 ਦਿਨਾਂ ਤੱਕ ਭਾਰੀ ਮੀਂਹ ਦਾ ਵੱਡਾ ਅਲਰਟ! ਇਨ੍ਹਾਂ ਇਲਾਕਿਆਂ ‘ਚ ਸਭ ਤੋਂ ਵੱਧ ਮੀਂਹ!


ਬਿਊਰੋ ਰਿਪੋਰਟ: ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਲਈ ਇੱਕ ਹੋਰ ਬੁਰੀ ਖ਼ਬਰ ਹੈ। ਅਗਲੇ ਤਿੰਨ ਦਿਨ ਭਾਵ 25 ਜੁਲਾਈ ਤੋਂ 28 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਕਈ ਥਾਵਾਂ ‘ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਖਤਰਾ ਹੈ। ਹਿਮਾਚਲ ਪ੍ਰਦੇਸ਼ ‘ਚ ਮੀਂਹ ਕਾਰਨ ਇਸ ਦਾ ਸਿੱਧਾ ਅਸਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਦੇਖਣ ਨੂੰ ਮਿਲ ਰਿਹਾ ਹੈ। ਡੈਮ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹਨ, ਜਿਸ ਕਾਰਨ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਦੇ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ।

ਮੰਗਲਵਾਰ ਲਈ, ਮੌਸਮ ਵਿਭਾਗ ਨੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਇਸ ਵਿੱਚ ਮਾਲਵਾ, ਮਾਝਾ ਅਤੇ ਦੁਆਬ ਦੇ ਜ਼ਿਲ੍ਹੇ ਸ਼ਾਮਲ ਹਨ। ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ
ਅਤੇ ਅੰਮ੍ਰਿਤਸਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰ ਤੋਂ ਹੀ ਕਈ ਥਾਵਾਂ ‘ਤੇ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਵੀ ਸੂਬੇ ਦੇ ਕਈ ਸ਼ਹਿਰਾਂ ਚੰਡੀਗੜ੍ਹ, ਅੰਮ੍ਰਿਤਸਰ, ਜਲੰਧਰ, ਮੋਗਾ, ਫਰੀਦਕੋਟ, ਗੁਰਦਾਸਪੁਰ ਵਿੱਚ ਮੀਂਹ ਪਿਆ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ 38 ਐਮਐਮ, ਜਲੰਧਰ ਵਿੱਚ 3.5 ਐਮਐਮ, ਮੋਗਾ ਵਿੱਚ 1.5 ਐਮਐਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਫਰੀਦਕੋਟ, ਲੁਧਿਆਣਾ ਅਤੇ ਹੋਰ ਇਲਾਕਿਆਂ ‘ਚ ਬਰਸਾਤ ਕਾਰਨ ਤਾਪਮਾਨ ‘ਚ ਕੁਝ ਕਮੀ ਆਈ ਸੀ ਪਰ ਨਮੀ ਵਧਣ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਖ਼ਤਰੇ ਦੇ ਨਿਸ਼ਾਨ ਦੇ ਨੇੜੇ ਭਾਖੜਾ

ਸਵੇਰ ਭਾਖੜਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਡੈਮ ਵਿੱਚ ਪਾਣੀ ਦਾ ਪੱਧਰ 1655.75 ਫੁੱਟ ਹੈ। ਇਹ ਪਿਛਲੇ ਦਿਨ ਨਾਲੋਂ 1.09 ਫੁੱਟ ਵੱਧ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 57549 ਕਿਊਸਿਕ ਦਰਜ ਕੀਤੀ ਗਈ ਹੈ। ਜਦਕਿ ਭਾਖੜਾ ਡੈਮ ਵਿੱਚ ਟਰਬਾਈਨਾਂ ਰਾਹੀਂ 40971 ਕਿਊਸਿਕ ਪਾਣੀ ਛੱਡਿਆ ਗਿਆ। ਭਾਖੜਾ ਨਗਰ ਡੈਮ ‘ਚ ਨੰਗਲ ਦਿਆਲ ਨਹਿਰ ‘ਚ 12350 ਕਿਊਸਿਕ, ਆਨੰਦਪੁਰ ਸਾਹਿਬ ਦਿਆਲ ਨਹਿਰ ‘ਚ 10150 ਕਿਊਸਿਕ, ਸਤਲੁਜ ਦਰਿਆ ‘ਚ 18600 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਹਿਮਾਚਲ ‘ਚ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦੀ ਸੰਭਾਵਨਾ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇੱਕ ਹਫ਼ਤੇ ਤੋਂ 15 ਦਿਨਾਂ ਵਿੱਚ ਭਾਖੜਾ ਨੰਗਲ ਮੈਨੇਜਮੈਂਟ ਬੋਰਡ ਨੂੰ ਪਾਣੀ ਛੱਡਣਾ ਪੈ ਸਕਦਾ ਹੈ।

ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਹਾਲਾਤ ਸੁਧਰੇ ਹਨ

ਕੱਥੂਨੰਗਲ ਨਹਿਰ ਵਿੱਚ ਦਰਾਰ ਪੈਣ ਤੋਂ ਬਾਅਦ ਤੁੰਗਪਾਈ ਡਰੇਨ ਵਿੱਚ ਪਾਣੀ ਦਾ ਵਧਿਆ ਪੱਧਰ ਹੁਣ ਘਟ ਗਿਆ ਹੈ। ਰਾਮ ਨਗਰ, ਸੰਧੂ ਐਨਕਲੇਵ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ। ਹਾਲਾਂਕਿ ਡਰੇਨ ਦੇ ਆਲੇ-ਦੁਆਲੇ ਦੀਆਂ ਝੁੱਗੀਆਂ ਅਜੇ ਵੀ ਡਰੇਨ ਦੇ ਪਾਣੀ ਦੀ ਮਾਰ ਹੇਠ ਹਨ। ਦੂਜੇ ਪਾਸੇ ਪਟਿਆਲਾ ਵਿੱਚ ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਹੇਠ ਕਰ ਲਿਆ ਹੈ। ਰਾਮਪੁਰ ਪੱਤਾ ਵਿੱਚ ਮੋਟਰ ਦੀ ਮਦਦ ਨਾਲ ਪਾਣੀ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਘੱਗਰ ਦੇ ਪੱਧਰ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਲਾਕੇ ਵਿੱਚ ਛਿੜਕਾਅ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਹੜ੍ਹ ਦਾ ਪਾਣੀ ਘੱਟਣ ਤੋਂ ਬਾਅਦ ਬਿਮਾਰੀਆਂ ਫੈਲਣ।

ਪੋਸਟ ਪੰਜਾਬ ‘ਚ 3 ਦਿਨਾਂ ਤੱਕ ਭਾਰੀ ਮੀਂਹ ਦਾ ਵੱਡਾ ਅਲਰਟ! ਇਨ੍ਹਾਂ ਇਲਾਕਿਆਂ ‘ਚ ਸਭ ਤੋਂ ਵੱਧ ਮੀਂਹ! ਪਹਿਲੀ ਵਾਰ ਪ੍ਰਗਟ ਹੋਇਆ ਖਾਲਸਾ ਟੀ.ਵੀ.

ਸਰੋਤ ਲਿੰਕ



Source link

Leave a Comment