ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ 26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 21 ਜੁਲਾਈ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਰਾਜ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4560 ਲੋਕਾਂ ਨੂੰ ਅਸਥਾਈ ਤੌਰ ‘ਤੇ ਠਹਿਰਾਇਆ ਗਿਆ ਹੈ।
ਸੂਬੇ ‘ਚ ਹੜ੍ਹਾਂ ਕਾਰਨ 40 ਮੌਤਾਂ ਹੋ ਚੁੱਕੀਆਂ ਹਨ
ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ.ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ.ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ @ਭਗਵੰਤ ਮਾਨ26800 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। 21 ਜੁਲਾਈ ਨੂੰ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4560 ਲੋਕ ਰਹਿ ਰਹੇ ਹਨ।
– ਪੰਜਾਬ ਸਰਕਾਰ (@PunjabGovtIndia) 21 ਜੁਲਾਈ, 2023
ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 1746 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ ਟੀਕਾਕਰਨ ਵਾਲੇ ਪਸ਼ੂਆਂ ਦੀ ਗਿਣਤੀ 4836 ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।
ਦੂਜੇ ਪਾਸੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 458 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 246 ਮੈਡੀਕਲ ਕੈਂਪ ਲਗਾਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,881, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।
ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।
ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ
ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:
ਐਂਡਰਾਇਡ: https://bit.ly/3VMis0h