ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ


ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਤੋਂ ਕਈ ਵਿਭਾਗ ਵਾਪਸ ਲੈ ਲਏ ਗਏ ਹਨ। ਉਨ੍ਹਾਂ ਕੋਲ ਸਿਰਫ਼ ਇੱਕ ਹੀ ਵਿਭਾਗ ਬਚਿਆ ਹੈ, ਖੇਡ ਵਿਭਾਗ। ਦੱਸ ਦੇਈਏ ਕਿ ਚੇਤਨ ਸਿੰਘ ਜੌੜਾ ਮਾਜਰਾ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਚੇਤਨ ਸਿੰਘ ਜੌੜਾ ਮਾਜਰਾ ਨੂੰ ਮਾਈਨਿੰਗ ਵਿਭਾਗ ਦਿੱਤਾ ਗਿਆ ਹੈ। ਚੇਤਨ ਸਿੰਘ ਜੌੜਾ ਮਾਜਰਾ ਕੋਲ 7 ਵਿਭਾਗ ਹਨ।

ਚੇਤਨ ਸਿੰਘ ਜੋੜਾਮਾਜਰਾ ਕੋਲ ਰੱਖਿਆ ਸੇਵਾ ਭਲਾਈ, ਸੁਤੰਤਰਤਾ ਸੈਨਾਨੀ, ਬਾਗਬਾਨੀ ਵਿਭਾਗ, ਮਾਈਨਿੰਗ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਜਲ ਸਰੋਤ ਵਿਭਾਗ, ਭੂਮੀ ਅਤੇ ਜਲ ਵਿਭਾਗ ਦੀ ਤਬਦੀਲੀ ਹੈ।

ਹੁਣ ਸਿਰਫ਼ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਹੀ ਮੀਤ ਹੇਅਰ ਕੋਲ ਰਹਿ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਹੁਣ 11 ਵਿਭਾਗ ਹਨ। ਦੱਸ ਦੇਈਏ ਕਿ ਪਹਿਲਾਂ ਗੁਰਮੀਤ ਮੀਤ ਹੇਅਰ ਕੋਲ ਸਾਇੰਸ ਟੈਕਨਾਲੋਜੀ ਅਤੇ ਵਾਤਾਵਰਨ ਵਿਭਾਗ ਸੀ, ਜੋ ਹੁਣ ਸੀ.ਐਮ ਮਾਨ ਕੋਲ ਚਲਾ ਗਿਆ ਹੈ।Source link

Leave a Comment