ਪੰਜਾਬ ਸਰਕਾਰ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਖੜੀ : ਬਲਕਾਰ ਸਿੰਘ


ਪੰਜਾਬ ਦੇ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਨੇ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਇੱਥੋਂ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਵੱਲੋਂ ਲਗਾਏ ਗਏ ਮੈਡੀਕਲ ਕੈਂਪਾਂ ਦਾ ਮੁਆਇਨਾ ਵੀ ਕੀਤਾ ਅਤੇ ਇੱਥੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਰਾਹਤ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਫੌਜ ਦੀਆਂ ਟੀਮਾਂ ਦਿਨ-ਰਾਤ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਕੱਢਣ ਲਈ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰਾਹਤ ਕਾਰਜਾਂ ਤਹਿਤ ਲੋਕਾਂ ਤੱਕ ਭੋਜਨ ਅਤੇ ਹੋਰ ਜ਼ਰੂਰੀ ਸਮੱਗਰੀ ਪਹੁੰਚਾਉਣ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਉਨ੍ਹਾਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿਨ-ਰਾਤ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੋਕਾਂ ਦੀ ਮਦਦ ਲਈ ਵਲੰਟੀਅਰ ਨਿਯੁਕਤ ਕੀਤੇ ਗਏ ਹਨ, ਜੋ ਦਿਨ-ਰਾਤ ਲੋਕਾਂ ਤੱਕ ਲੋੜੀਂਦਾ ਸਮਾਨ ਪਹੁੰਚਾ ਰਹੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਨੂੰ ਫੰਡ ਜਾਰੀ ਕਰ ਦਿੱਤੇ ਹਨ ਤਾਂ ਜੋ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੋਈ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਨਾਲ ਨਜਿੱਠਣ ਲਈ ਫੰਡਾਂ ਅਤੇ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਜਲਦੀ ਹੀ ਅਸੀਂ ਮਿਲ ਕੇ ਇਸ ਚੁਣੌਤੀ ਨੂੰ ਪਾਰ ਕਰ ਲਵਾਂਗੇ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਅਫਵਾਹਾਂ ਤੋਂ ਦੂਰ ਰਹਿਣ ਅਤੇ ਜੇਕਰ ਕੋਈ ਸ਼ਰਾਰਤੀ ਅਨਸਰ ਝੂਠੀਆਂ ਅਫਵਾਹਾਂ ਫੈਲਾ ਕੇ ਮਾਹੌਲ ਖਰਾਬ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oER



Source link

Leave a Comment