ਪੰਜਾਬ ਸਰਕਾਰ ਨੇ ਠੱਗ ਟਰੈਵਲ ਏਜੰਟਾਂ ਦੀ ਸੂਚੀ ਤਿਆਰ ਕੀਤੀ, ਹੋਵੇਗੀ ਸਖ਼ਤ ਕਾਰਵਾਈ


ਪੰਜਾਬ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ ਅਤੇ ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਧੋਖਾਧੜੀ ਕਰਨ ਦਾ ਗੈਰ-ਕਾਨੂੰਨੀ ਧੰਦਾ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ 11 ਜੁਲਾਈ ਨੂੰ ਐਨ.ਆਰ.ਆਈ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ।

ਪਰਵਾਸੀ ਭਾਰਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪ੍ਰਵਾਸ ਮਾਮਲਿਆਂ ਬਾਰੇ ਵਿਭਾਗ ਵੱਲੋਂ ਠੱਗ ਟਰੈਵਲ ਏਜੰਟਾਂ ਦੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਨੌਜਵਾਨ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੱਗ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਕੇ ਵਿਦੇਸ਼ਾਂ ਵਿੱਚ ਫਸੇ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ, ਉਹ ਪੰਜਾਬ ਦੇ ਐਨਆਰਆਈ ਵਿਭਾਗ ਨਾਲ ਸੰਪਰਕ ਕਰਨ।

ਧਾਲੀਵਾਲ ਨੇ ਪੰਜਾਬ ਵਿੱਚ ਧੋਖਾਧੜੀ ਦਾ ਧੰਦਾ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਅਜਿਹਾ ਕੰਮ ਨਾ ਛੱਡਣ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਐਨਆਰਆਈ ਮੰਤਰੀ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਪੰਜਾਬ ਦੀ ਇੱਕ ਧੀ ਹਾਲ ਹੀ ਵਿੱਚ ਸਹੀ ਸਲਾਮਤ ਘਰ ਪਰਤ ਆਈ ਹੈ। ਇਹ ਲੜਕੀ ਆਪਣੇ ਭਵਿੱਖ ਅਤੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਅੰਮ੍ਰਿਤਸਰ ਤੋਂ ਇਰਾਕ ਗਈ ਸੀ, ਜਿਸ ਨੂੰ ਗੁਰਦਾਸਪੁਰ ਦੇ ਇਕ ਏਜੰਟ ਨੇ ਉਥੇ ਫਸਾਇਆ ਅਤੇ ਉਸ ਦੇ ਸਾਰੇ ਪੈਸੇ ਅਤੇ ਪਾਸਪੋਰਟ ਆਪਣੇ ਕੋਲ ਰੱਖ ਲਿਆ। ਇਸ ਲੜਕੀ ਦੇ ਅੰਮ੍ਰਿਤਸਰ ਪਰਤਣ ਮੌਕੇ ਸ. ਧਾਲੀਵਾਲ ਖੁਦ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oER



Source link

Leave a Comment