ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ 3 ਫਰਵਰੀ ਨੂੰ ਕਰੇਗੀ ਮੀਟਿੰਗ : ਕੁਲਦੀਪ ਧਾਲੀਵਾਲ


ਪੰਜਾਬ ਦੇ ਗੈਰ-ਨਿਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮੌਰ (ਮਿੰਨੀ ਗੋਆ) ਵਿਖੇ ਭਾਰਤੀ ਪ੍ਰਵਾਸੀਆਂ ਦੀ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਐਨ.ਆਰ.ਆਈ ਮੀਟਿੰਗ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ।

ਅੱਜ ਸਥਾਨਕ ਪੰਚਾਇਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿੰਨੀ ਗੋਆ ਵਿਖੇ ਇਸ ਐਨ.ਆਰ.ਆਈ. ਮਿਲਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਕੰਢੇ ਸਥਿਤ ਰਮਣੀਕ ਮਹਿਲ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਨ੍ਹਾਂ ਦਾ ਹੱਲ ਕਰੇਗੀ।

ਉਨ੍ਹਾਂ ਦੱਸਿਆ ਕਿ ਇਸ ਐਨ.ਆਰ.ਆਈ ਮੀਟਿੰਗ ਵਿੱਚ ਜਿੱਥੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ, ਉੱਥੇ ਉਨ੍ਹਾਂ ਨੂੰ ਪੰਜਾਬ ਦੀ ਕੁਦਰਤੀ ਸੁੰਦਰਤਾ ਵੀ ਦਿਖਾਈ ਜਾਵੇਗੀ। ਸ: ਧਾਲੀਵਾਲ ਨੇ ਸੂਬੇ ਦੇ ਪ੍ਰਵਾਸੀ ਭਾਰਤੀਆਂ ਨੂੰ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮੌਰ (ਮਿੰਨੀ ਗੋਆ) ਵਿਖੇ ਪਹੁੰਚ ਕੇ ਐਨ.ਆਰ.ਆਈਜ਼ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀ ਸੇਵਾ ਵਿੱਚ ਹਮੇਸ਼ਾ ਹਾਜ਼ਰ ਹੈ।Source link

Leave a Comment