ਭਾਣਾ ਸਿੱਧੂ ਨੂੰ ਮਿਲੀ ਵੱਡੀ ਰਾਹਤ, ਜੇਲ੍ਹ ਤੋਂ ਬਾਹਰ ਆ ਗਏ


ਭਾਨਾ ਸਿੱਧੂ ਨੂੰ ਲੈ ਕੇ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਮੋਹਾਲੀ ਅਦਾਲਤ ਨੇ ਭਾਨਾ ਸਿੱਧੂ ਨੂੰ ਵੱਡੀ ਰਾਹਤ ਦਿੱਤੀ ਹੈ। ਭਾਨਾ ਸਿੱਧੂ ਨੂੰ 50 ਹਜ਼ਾਰ ਰੁਪਏ ਦਾ ਮੁਚੱਲਕਾ ਭਰ ਕੇ ਮਲੇਰਕੋਟਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਭਾਨਾ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ।

ਦੱਸ ਦੇਈਏ ਕਿ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਭਾਨਾ ਸਿੱਧੂ ਖਿਲਾਫ ਪੁਲਿਸ ਨੂੰ ਧਮਕੀਆਂ ਦੇਣ ਅਤੇ ਬਲੈਕਮੇਲ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਭਾਨਾ ਸਿੱਧੂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਭਾਨਾ ਸਿੱਧੂ ਅੱਜ ਜੇਲ੍ਹ ਤੋਂ ਬਾਹਰ ਆ ਗਿਆ ਹੈ।Source link

Leave a Comment