ਭਾਰਤ ਨੇ ਦੂਜੇ ਟੈਸਟ ਮੈਚ ਵਿੱਚ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾਇਆਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ 'ਚ ਖੇਡਿਆ ਗਿਆ। ਭਾਰਤੀ ਟੀਮ ਨੇ 399 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਦੇ ਜਵਾਬ 'ਚ ਇੰਗਲੈਂਡ ਦੀ ਦੂਜੀ ਪਾਰੀ 292 ਦੌੜਾਂ 'ਤੇ ਹੀ ਸਮਾਪਤ ਹੋ ਗਈ। ਵਿਸ਼ਾਖਾਪਟਨਮ 'ਚ ਖੇਡੇ ਗਏ ਦੂਜੇ ਟੈਸਟ 'ਚ ਭਾਰਤ ਨੇ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾਇਆ।

ਸੋਮਵਾਰ ਨੂੰ ਇੰਗਲੈਂਡ ਦੀ ਟੀਮ ਦੂਜੀ ਪਾਰੀ 'ਚ 292 ਦੌੜਾਂ ਹੀ ਬਣਾ ਸਕੀ। ਟੀਮ ਨੂੰ 399 ਦੌੜਾਂ ਦਾ ਟੀਚਾ ਦਿੱਤਾ ਗਿਆ ਸੀ। ਭਾਰਤ ਲਈ ਰਵੀਚੰਦਰਨ ਅਸ਼ਵਿਨ ਅਤੇ ਜਸਪ੍ਰੀਤ ਬੁਮਰਾਹ ਨੇ 3-3 ਵਿਕਟਾਂ ਲਈਆਂ। ਇਸ ਦੇ ਨਾਲ ਹੀ ਅਸ਼ਵਿਨ ਨੇ 499 ਟੈਸਟ ਵਿਕਟਾਂ ਪੂਰੀਆਂ ਕੀਤੀਆਂ।

ਪਹਿਲੀ ਪਾਰੀ ਵਿੱਚ ਯਸ਼ਸ਼ਵੀ ਜੈਸਵਾਲ ਦਾ ਦੋਹਰਾ ਸੈਂਕੜਾ ਭਾਰਤ ਲਈ ਟਰਨਿੰਗ ਪੁਆਇੰਟ ਸੀ। ਉਸ ਨੇ 209 ਦੌੜਾਂ ਦੀ ਪਾਰੀ ਖੇਡੀ ਅਤੇ ਟੀਮ ਨੂੰ 396 ਦੌੜਾਂ ਦੇ ਪਾਰ ਪਹੁੰਚਾਇਆ। ਇੰਗਲੈਂਡ ਦੀ ਟੀਮ ਦੋਵੇਂ ਪਾਰੀਆਂ ਵਿੱਚ 300 ਦੌੜਾਂ ਦਾ ਅੰਕੜਾ ਨਹੀਂ ਛੂਹ ਸਕੀ। ਭਾਰਤ ਦੇ ਸ਼ੁਭਮਨ ਗਿੱਲ ਨੇ ਵੀ ਦੂਜੀ ਪਾਰੀ ਵਿੱਚ ਸੈਂਕੜਾ ਜੜਿਆ। ਦੂਜੇ ਟੈਸਟ 'ਚ ਜਿੱਤ ਦੇ ਨਾਲ ਹੀ ਭਾਰਤ ਨੇ 5 ਟੈਸਟ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਇੰਗਲੈਂਡ ਨੇ ਇਸ ਸੀਰੀਜ਼ ਦਾ ਪਹਿਲਾ ਟੈਸਟ 28 ਦੌੜਾਂ ਨਾਲ ਜਿੱਤਿਆ ਸੀ।

ਇਸ ਮੈਚ 'ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਦੀ ਪਹਿਲੀ ਪਾਰੀ 396 ਦੌੜਾਂ 'ਤੇ ਸਮਾਪਤ ਹੋ ਗਈ। ਇਸ ਪਾਰੀ ਵਿੱਚ ਯਸ਼ਸਵੀ ਜੈਸਵਾਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 209 ਦੌੜਾਂ ਬਣਾਈਆਂ।

ਇਸ ਤੋਂ ਬਾਅਦ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੰਗਲੈਂਡ ਦੀ ਪਹਿਲੀ ਪਾਰੀ ਨੂੰ 253 ਦੌੜਾਂ 'ਤੇ ਢੇਰ ਕਰ ਦਿੱਤਾ। ਇਸ ਦੌਰਾਨ ਜਸਪ੍ਰੀਤ ਬੁਮਰਾਹ ਨੇ ਸਭ ਤੋਂ ਵੱਧ 6 ਵਿਕਟਾਂ ਲਈਆਂ। ਉੱਥੇ ਹੀ ਕੁਲਦੀਪ ਯਾਦਵ ਨੇ 3 ਬੱਲੇਬਾਜ਼ਾਂ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ 1 ਵਿਕਟ ਅਕਸ਼ਰ ਪਟੇਲ ਦੇ ਨਾਂ ਰਹੀ।

ਦੱਸ ਦੇਈਏ ਕਿ ਭਾਰਤ ਲਈ ਦੂਜੀ ਪਾਰੀ ਵਿੱਚ ਜਸਪ੍ਰੀਤ ਬੁਮਰਾਹ ਅਤੇ ਆਰ ਅਸ਼ਵਿਨ ਨੇ 3-3 ਵਿਕਟਾਂ ਲਈਆਂ। ਬੁਮਰਾਹ ਨੇ ਇਸ ਮੈਚ 'ਚ ਕੁੱਲ 9 ਵਿਕਟਾਂ ਲਈਆਂ। ਇਸ ਜਿੱਤ ਨਾਲ ਭਾਰਤ ਨੇ ਇੰਗਲੈਂਡ ਦੇ ਖਿਡਾਰੀਆਂ ਦਾ ਮਾਣ ਤੋੜ ਦਿੱਤਾ।

ਦਰਅਸਲ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਕਿਹਾ ਕਿ ਉਨ੍ਹਾਂ ਦੀ ਟੀਮ 60-70 ਓਵਰਾਂ 'ਚ 399 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕਰੇਗੀ ਪਰ ਉਹ 300 ਦੌੜਾਂ ਵੀ ਨਹੀਂ ਬਣਾ ਸਕੀ। ਇੰਗਲੈਂਡ ਵੱਲੋਂ ਸਿਰਫ਼ ਜੈਕ ਕਰਾਊਲੀ ਹੀ 50 ਦੌੜਾਂ ਦਾ ਅੰਕੜਾ ਪਾਰ ਕਰ ਸਕਿਆ।Source link

Leave a Comment