ਭਾਰੀ ਮੀਂਹ ਕਾਰਨ ਵਿਗੜੇ ਹਾਲਾਤ, ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਕੀਤੀ ਅਪੀਲ: ਹਰਜੋਤ ਬੈਂਸ


ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਭਾਰੀ ਬਰਸਾਤ ਕਾਰਨ ਵਿਗੜੇ ਹਾਲਾਤ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਲਗਾਤਾਰ ਭਾਰੀ ਬਰਸਾਤ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਖੱਡਾਂ ਓਵਰਫਲੋ ਹੋ ਗਈਆਂ ਹਨ ਅਤੇ ਕਈ ਪਿੰਡਾਂ ਦੀਆਂ ਟੈਂਕੀਆਂ ਵੀ ਓਵਰਫਲੋ ਹੋ ਗਈਆਂ ਹਨ। ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ ਬੀਬੀਐਮਬੀ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਮੈਂ ਖੁਦ ਕੰਟਰੋਲ ਰੂਮ ਦੀ ਨਿਗਰਾਨੀ ਕਰ ਰਿਹਾ ਹਾਂ।

ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਨੂੰ ਵੀ ਬੁਲਾਇਆ ਗਿਆ ਹੈ। ਲੰਗਰ, ਪੀਣ ਵਾਲੇ ਪਾਣੀ ਅਤੇ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਜਾ ਰਹੇ ਹਨ। ਆਪ ਜੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਘਰੋਂ ਬਾਹਰ ਨਾ ਨਿਕਲੋ। ਤੱਕ ਪਹੁੰਚ ਜਾਵੇਗਾ



Source link

Leave a Comment