ਮੋਹਾਲੀ 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ


ਮੋਹਾਲੀ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਆਇਆ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਸੈਕਟਰ-88-89 ਰੋਡ 'ਤੇ ਤੇਜ਼ ਰਫਤਾਰ ਕਰੂਜ਼ ਕਾਰ ਅਚਾਨਕ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਜਾ ਟਕਰਾਈ। ਹਾਦਸੇ 'ਚ ਕਾਰ ਚਲਾ ਰਹੇ ਲੜਕੇ ਅਤੇ ਉਸ ਦੇ ਨਾਲ ਵਾਲੀ ਸੀਟ 'ਤੇ ਬੈਠੀ ਲੜਕੀ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ 22 ਸਾਲਾ ਸਕਸ਼ਮ ਅਤੇ 19 ਸਾਲਾ ਰਿਧਮ ਸੇਠੀ ਵਜੋਂ ਹੋਈ ਹੈ। ਇਸ ਹਾਦਸੇ ਦੇ ਸਮੇਂ ਕਾਰ ਦੀ ਪਿਛਲੀ ਸੀਟ 'ਤੇ ਉਸ ਦੇ ਤਿੰਨ ਹੋਰ ਦੋਸਤ ਬੈਠੇ ਸਨ, ਜੋ ਗੰਭੀਰ ਜ਼ਖਮੀ ਹੋ ਗਏ। ਤਿੰਨਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਗੰਭੀਰ ਜ਼ਖ਼ਮੀਆਂ ਵਿੱਚ ਕ੍ਰਿਸ਼ਨਾ ਅਤੇ ਕਪਿਲ ਵਾਸੀ ਸਹਾਰਨਪੁਰ ਸ਼ਾਮਲ ਹਨ। ਹਾਲਾਂਕਿ ਤੀਜਾ ਲੜਕਾ ਰਸਿਕ ਗਰੋਵਰ ਜ਼ਖਮੀ ਨਹੀਂ ਹੋਇਆ ਹੈ।

ਜਾਣਕਾਰੀ ਅਨੁਸਾਰ ਉਹ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਮਨਾਉਣ ਸੈਕਟਰ-37 ਚੰਡੀਗੜ੍ਹ ਜਾ ਰਿਹਾ ਸੀ। ਖਰੜ ਤੋਂ ਰਵਾਨਾ ਹੋ ਕੇ ਜਦੋਂ ਉਹ ਸਾਰੇ ਸੈਕਟਰ-88-89 ਨੇੜੇ ਹੀਰੋ ਲਾਈਟ ਪੁਆਇੰਟ ਕੋਲ ਪੁੱਜੇ ਤਾਂ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ।

ਜ਼ਖਮੀਆਂ ਨੂੰ ਹਸਪਤਾਲ ਲਿਜਾਂਦੇ ਸਮੇਂ ਰਿਧਮ ਸੇਠੀ ਅਤੇ ਸਕਸ਼ਮ ਦੀ ਇਲਾਜ ਦੌਰਾਨ ਮੌਤ ਹੋ ਗਈ। ਸੋਹਾਣਾ ਥਾਣੇ ਦੇ ਜਾਂਚ ਅਧਿਕਾਰੀ ਕਮਲ ਸ਼ਰਮਾ ਨੇ ਦੱਸਿਆ ਕਿ ਪੋਸਟਮਾਰਟਮ ਵਿੱਚ ਕੋਈ ਵੀ ਨਸ਼ਾ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।Source link

Leave a Comment