ਰੂਪਨਗਰ 'ਚ ਫੈਲੀ ਸਨਸਨੀ, ਸਾਬਕਾ ਫੌਜੀ ਦੀ ਕਾਰ 'ਚੋਂ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼


ਹੁਣ ਦੀ ਵੱਡੀ ਖਬਰ ਰੂਪਨਗਰ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸੜਕ 'ਤੇ ਇਕ ਕਾਰ 'ਚੋਂ ਇਕ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਰੂਪਨਗਰ ਦੇ ਨੰਗਲ ਚੌਕ ਨੇੜੇ ਨਿਰੰਕਾਰੀ ਭਵਨ ਦੇ ਬਾਹਰ ਇਕ ਕਾਰ 'ਚੋਂ ਇਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ 'ਚ ਮਿਲੀ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸਿੱਪੀ ਗਿੱਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ

ਕਾਰ 'ਚੋਂ ਜਿਸ ਵਿਅਕਤੀ ਦੀ ਲਾਸ਼ ਮਿਲੀ ਹੈ, ਉਹ ਨੇੜਲੇ ਜਗਜੀਤ ਨਗਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਮ੍ਰਿਤਕ ਵਿਅਕਤੀ ਸਾਬਕਾ ਫੌਜੀ ਹੈ ਅਤੇ ਉਸ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਇਸ ਦੀ ਸੂਚਨਾ ਪੁਲਸ ਨੂੰ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।Source link

Leave a Comment