ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਪਿਸਤੌਲ ਸਮੇਤ ਗ੍ਰਿਫਤਾਰ


ਪੰਜਾਬ ਪੁਲਿਸਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਧਨਾਢ ਵਿਅਕਤੀਆਂ ਨੂੰ ਧਮਕੀਆਂ ਭਰੀਆਂ ਕਾਲਾਂ ਕਰਕੇ ਫਿਰੌਤੀ ਦੀ ਮੰਗ ਕਰਦਾ ਸੀ।

ਫੜੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ ਬੌਬੀ ਸ਼ੂਟਰ (24) ਵਜੋਂ ਹੋਈ ਹੈ ਜੋ ਕਿ ਪਟਿਆਲਾ ਦੇ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਹੈ ਅਤੇ ਪੇਸ਼ੇ ਤੋਂ ਟੈਕਸੀ ਡਰਾਈਵਰ ਹੈ। ਪੁਲੀਸ ਟੀਮ ਨੇ ਉਸ ਕੋਲੋਂ ਦੋ ਜਿੰਦਾ ਕਾਰਤੂਸਾਂ ਸਮੇਤ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ।

ਏਆਈਜੀ ਐਸਐਸਓਸੀ ਐਸਏਐਸ ਮੋਹਾਲੀ ਅਸ਼ਵਨੀ ਕਪੂਰ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਵੱਲੋਂ ਜਬਰੀ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਦੀਆਂ ਕਈ ਰਿਪੋਰਟਾਂ ਤੋਂ ਬਾਅਦ, ਪੁਲਿਸ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅਗਾਊਂ ਖੁਫੀਆ ਸੂਚਨਾਵਾਂ ਇਕੱਠੀਆਂ ਕਰ ਕੇ ਬੌਬੀ ਨੂੰ ਜ਼ਿਲ੍ਹਾ ਖੰਨਾ ਤੋਂ ਗਿ੍ਫ਼ਤਾਰ ਕੀਤਾ |

ਏਆਈਜੀ ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੁਹਾਲੀ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਨਾਈਟ ਕਲੱਬ ਅਤੇ ਬਾਰ ਮਾਲਕਾਂ ਸਮੇਤ ਅਮੀਰ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਦਾ ਸੀ।

ਜ਼ਿਕਰਯੋਗ ਹੈ ਕਿ ਥਾਣਾ ਐਸ.ਐਸ.ਓ.ਸੀ.ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਐਫਆਈਆਰ ਨੰਬਰ 10 ਮਿਤੀ 24-06-2023 ਨੂੰ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਸੀ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡ: https://bit.ly/3VMis0h

iOS: https://apple.co/3F63oER



Source link

Leave a Comment