ਲਾਲ ਚੰਦ ਨੇ ਇੱਕ ਮਹੀਨੇ ਦੀ ਤਨਖਾਹ ਦਾਨ ਵਜੋਂ ਦਿੱਤੀ


ਲਾਲ ਚੰਦ ਕਟਾਰੂਚੱਕ ਨੇ ਇੱਕ ਮਹੀਨੇ ਦੀ ਤਨਖਾਹ ਦਾਨ ਕੀਤੀ: ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਪੂਰੀ ਸੰਜੀਦਗੀ ਅਤੇ ਇਕਮੁੱਠਤਾ ਦਿਖਾਉਂਦੇ ਹੋਏ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ (ਕੁੱਲ 1,10,000 ਰੁਪਏ) ਹੜ੍ਹ ਪੀੜਤਾਂ ਲਈ ਦਾਨ ਕੀਤੀ।

ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਤੇ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਦੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਫੂਡ ਪੈਕੇਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ ਵਸਤੂਆਂ ਆਦਿ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ ਅਤੇ ਜ਼ਿੰਦਗੀ ਨੂੰ ਲੀਹ ‘ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ।

ਨੋਟ: ਤੁਸੀਂ ਪੰਜਾਬੀ ਵਿੱਚ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਪ੍ਰੋ ਪੰਜਾਬ ਟੀਵੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ ਫਾਲੋ ਕਰ ਸਕਦੇ ਹੋ।

ਟੀਵੀ, ਫੇਸਬੁੱਕ, ਯੂਟਿਊਬ ਤੋਂ ਪਹਿਲਾਂ ਹਰ ਖ਼ਬਰਾਂ ਪੜ੍ਹਨ ਲਈ ਲਈ ਡਾਊਨਲੋਡ ਕਰੋ ਕਰਦੇ ਹਨ ਪ੍ਰੋ ਪੰਜਾਬ ਟੀਵੀ ਐਪ

ਐਪ ਡਾਊਨਲੋਡ ਕਰੋ ਕਰਨਾ ਲਈ ਲਿੰਕ’‘ਤੇ ਕਲਿੱਕ ਕਰੋ ਕਰਦੇ ਹਨ:

ਐਂਡਰਾਇਡd: https://bit.ly/3VMis0h

iOS: https://apple.co/3F63oER



Source link

Leave a Comment