ਵਿਜੀਲੈਂਸ ਨੇ ਇੱਕ ਸਬ ਫਾਇਰ ਅਫਸਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ


ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਕੋਲੋਂ 12,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਅਧਿਕਾਰੀ ਪਹਿਲਾਂ ਵੀ ਉਸ ਨੂੰ ਫਾਇਰ ਸਰਵਿਸਿਜ਼ ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ 1,70,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਲਈ ਹੋਰ 12,500 ਰੁਪਏ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 12,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਪੋਸਟ ਵਿਜੀਲੈਂਸ ਨੇ ਇੱਕ ਸਬ ਫਾਇਰ ਅਫਸਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ ਪਹਿਲੀ ਵਾਰ ਪ੍ਰਗਟ ਹੋਇਆ ਆਨ ਏਅਰ 13.

ਸਰੋਤ ਲਿੰਕ



Source link

Leave a Comment