ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੇ ਮਿਤੀ 14-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ “9501 200 200” ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਸਾਲ 2011 ਤੋਂ 2016 ਤੱਕ ਨਗਰ ਪੰਚਾਇਤ ਮਾਹਿਲਪੁਰ ਵਿਖੇ ਬਤੌਰ ਸੈਕਸ਼ਨ ਅਫਸਰ ਤਾਇਨਾਤ ਸੀ ਅਤੇ ਉਸ ਖਿਲਾਫ ਥਾਣਾ ਮਾਹਿਲਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 306, 506 ਦੇ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਸਨੂੰ 28-12-2021 ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
ਸ਼ਿਕਾਇਤਕਰਤਾ ਅਨੁਸਾਰ ਉਸ ਨੇ ਆਪਣੇ ਪ੍ਰੋਵੀਡੈਂਟ ਫੰਡ (ਪੀਐਫ) ਦੇ 3,40,116 ਰੁਪਏ ਜਾਰੀ ਕਰਨ ਲਈ ਕਾਰਜਕਾਰੀ ਅਧਿਕਾਰੀ (ਈਓ) ਦੇ ਦਫ਼ਤਰ ਵਿੱਚ ਅਰਜ਼ੀ ਦਿੱਤੀ ਅਤੇ ਉਸ ਦੇ ਵਟਸਐਪ ਨੰਬਰ ‘ਤੇ ਸੰਦੇਸ਼ ਵੀ ਭੇਜੇ। ਦੀ ਰਾਸ਼ੀ ਜਾਰੀ ਕਰਨ ਦੇ ਬਦਲੇ ਦੋਸ਼ੀ ਜੂਨੀਅਰ ਸਹਾਇਕ ਸ਼ੀਸ਼ਪਾਲ ਪੀ.ਐੱਫ.
ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਦੋਸ਼ੀ ਸ਼ੀਸ਼ਪਾਲ ਦੇ ਖਿਲਾਫ ਥਾਣਾ ਵਿਜੀਲੈਂਸ ਬਿਓਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਦੇ ਤਹਿਤ ਐਫ.ਆਈ.ਆਰ. ਅੱਜ ਮੁਕੱਦਮਾ ਨੰਬਰ 18 ਮਿਤੀ 22-07-2023 ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ।
ਪੋਸਟ ਵਿਜੀਲੈਂਸ ਵਲੋਂ ਰਿਸ਼ਵਤ ਲੈਣ ਦੇ ਦੋਸ਼ ‘ਚ ਜੂਨੀਅਰ ਸਹਾਇਕ ਕਾਬੂ ਪਹਿਲੀ ਵਾਰ ਪ੍ਰਗਟ ਹੋਇਆ ਆਨ ਏਅਰ 13.